Sikhism
Ang-301 11
Text
ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥ sach sachaa ras jinee chakhiaa se tripat rahe aaghaaee |
ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੈ ਮਿਠਿਆਈ ਖਾਈ ॥ eihu har ras seee jaanade jiau goongai mitthiaaee khaaee |
ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥੧੮॥ gur poorai har prabh seviaa man vajee vaadhaaee |18|
ਸਲੋਕ ਮਃ ੪ ॥ salok mahalaa 4 |
ਜਿਨਾ ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ ॥ jinaa andar umarathal seee jaanan sooleea |
ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ ॥ har jaaneh seee birahu hau tin vittahu sad ghum gholeea |
ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥ har melahu sajan purakh meraa sir tin vittahu tal roleea |
ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ ਤਿਨਾ ਕਾ ਗੋਲੀਆ ॥ jo sikh gur kaar kamaaveh hau gulam tinaa kaa goleea |
ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥ har rang chaloolai jo rate tin bhinee har rang choleea |
ਕਰਿ ਕਿਰਪਾ ਨਾਨਕ ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥੧॥ kar kirapaa naanak mel gur peh sir vechiaa moleea |1|
ਮਃ ੪ ॥ mahalaa 4 |
ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ਹੋਇ ॥ aauganee bhariaa sareer hai kiau santahu niramal hoe |
ਗੁਰਮੁਖਿ ਗੁਣ ਵੇਹਾਝੀਅਹਿ ਮਲੁ ਹਉਮੈ ਕਢੈ ਧੋਇ ॥ guramukh gun vehaajheeeh mal haumai kadtai dhoe |
ਸਚੁ ਵਣੰਜਹਿ ਰੰਗ ਸਿਉ ਸਚੁ ਸਉਦਾ ਹੋਇ ॥ sach vananjeh rang siau sach saudaa hoe |
ਤੋਟਾ ਮੂਲਿ ਨ ਆਵਈ ਲਾਹਾ ਹਰਿ ਭਾਵੈ ਸੋਇ ॥ tottaa mool na aavee laahaa har bhaavai soe |
ਨਾਨਕ ਤਿਨ ਸਚੁ ਵਣੰਜਿਆ ਜਿਨਾ ਧੁਰਿ ਲਿਖਿਆ ਪਰਾਪਤਿ ਹੋਇ ॥੨॥ naanak tin sach vananjiaa jinaa dhur likhiaa paraapat hoe |2|
ਪਉੜੀ ॥ paurree |
ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥ saalaahee sach saalaahanaa sach sachaa purakh niraale |
ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥ sach sevee sach man vasai sach sachaa har rakhavaale |
ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥ sach sachaa jinee araadhiaa se jaae rale sach naale |
ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥ sach sachaa jinee na seviaa se manamukh moorr betaale |
ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥ oeh aal pataal muhahu bolade jiau peetai mad matavaale |19|
ਸਲੋਕ ਮਹਲਾ ੩ ॥ salok mahalaa 3 |
ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥ gaurree raag sulakhanee je khasamai chit karee |
ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥ bhaanai chalai satiguroo kai aisaa seegaar karee |
ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥ sachaa sabad bhataar hai sadaa sadaa raavee |
ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥ jiau ubalee majeetthai rang gahagahaa tiau sache no jeeo dee |
ਰੰਗਿ ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥ rang chaloolai at ratee sache siau lagaa nehu |
ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥ koorr tthagee gujhee naa rahai koorr mulamaa palett dharehu |
ਕੂੜੀ ਕਰਨਿ ਵਡਾਈਆ ਕੂੜੇ ਸਿਉ ਲਗਾ ਨੇਹੁ ॥ koorree karan vaddaaeea koorre siau lagaa nehu |
ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥੧॥ naanak sachaa aap hai aape nadar karee |1|
ਮਃ ੪ ॥ mahalaa 4 |
ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥ satasangat meh har usatat hai sang saadhoo mile piaariaa |
ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥ oe purakh praanee dhan jan heh upades kareh praupakaariaa |
ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥ har naam drirraaveh har naam sunaaveh har naame jag nisataariaa |
ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥ gur vekhan kau sabh koee lochai nav khandd jagat namasakaariaa |
ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ ॥ tudh aape aap rakhiaa satigur vich gur aape tudh savaariaa |
ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥ too aape poojeh pooj karaaveh satigur kau sirajanahaariaa |
ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥ koee vichhurr jaae satiguroo paasahu tis kaalaa muhu jam maariaa |
Original Gurmukhi with romanized transliteration, via the GurbaniNow API. An English translation will be added once a cleared translation is available.