U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 14

Text

1

ਪਉੜੀ ॥ paurree |

2

ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥ too karataa sabh kichh jaanadaa jo jeea andar varatai |

3

ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥ too karataa aap aganat hai sabh jag vich ganatai |

4

ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥ sabh keetaa teraa varatadaa sabh teree banatai |

5

ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥ too ghatt ghatt ik varatadaa sach saahib chalatai |

6

ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥ satigur no mile su har mile naahee kisai paratai |24|

7

ਸਲੋਕੁ ਮਃ ੪ ॥ salok mahalaa 4 |

8

ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥ eihu manooaa drirr kar rakheeai guramukh laaeeai chit |

9

ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥ kiau saas giraas visaareeai bahadiaa utthadiaa nit |

10

ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥ maran jeevan kee chintaa gee ihu jeearraa har prabh vas |

11

ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥ jiau bhaavai tiau rakh too jan naanak naam bakhas |1|

12

ਮਃ ੩ ॥ mahalaa 3 |

13

ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥ manamukh ahankaaree mehal na jaanai khin aagai khin peechhai |

14

ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ ਦਰਗਹ ਸੀਝੈ ॥ sadaa bulaaeeai mehal na aavai kiau kar daragah seejhai |

15

ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥ satigur kaa mehal viralaa jaanai sadaa rahai kar jorr |

16

ਆਪਣੀ ਕ੍ਰਿਪਾ ਕਰੇ ਹਰਿ ਮੇਰਾ ਨਾਨਕ ਲਏ ਬਹੋੜਿ ॥੨॥ aapanee kripaa kare har meraa naanak le bahorr |2|

17

ਪਉੜੀ ॥ paurree |

18

ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥ saa sevaa keetee safal hai jit satigur kaa man mane |

19

ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥ jaa satigur kaa man maniaa taa paap kasamal bhane |

20

ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ aupades ji ditaa satiguroo so suniaa sikhee kane |

21

ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥ jin satigur kaa bhaanaa maniaa tin charree chavagan vane |

22

ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥ eih chaal niraalee guramukhee gur deekhiaa sun man bhine |25|

23

ਸਲੋਕੁ ਮਃ ੩ ॥ salok mahalaa 3 |

24

ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥ jin gur gopiaa aapanaa tis tthaur na tthaau |

25

ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥ halat palat dovai ge daragah naahee thaau |

26

ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥ oeh velaa hath na aavee fir satigur lageh paae |

27

ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥ satigur kee ganatai ghuseeai dukhe dukh vihaae |

28

ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥ satigur purakh niravair hai aape le jis laae |

29

ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥੧॥ naanak darasan jinaa vekhaalion tinaa daragah le chhaddaae |1|

30

ਮਃ ੩ ॥ mahalaa 3 |

31

ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥ manamukh agiaan duramat ahankaaree |

32

ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥ antar krodh jooai mat haaree |

33

ਕੂੜੁ ਕੁਸਤੁ ਓਹੁ ਪਾਪ ਕਮਾਵੈ ॥ koorr kusat ohu paap kamaavai |

34

ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥ kiaa ohu sunai kiaa aakh sunaavai |

35

ਅੰਨਾ ਬੋਲਾ ਖੁਇ ਉਝੜਿ ਪਾਇ ॥ anaa bolaa khue ujharr paae |

36

ਮਨਮੁਖੁ ਅੰਧਾ ਆਵੈ ਜਾਇ ॥ manamukh andhaa aavai jaae |

37

ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥ bin satigur bhette thaae na paae |

38

ਨਾਨਕ ਪੂਰਬਿ ਲਿਖਿਆ ਕਮਾਇ ॥੨॥ naanak poorab likhiaa kamaae |2|

39

ਪਉੜੀ ॥ paurree |

40

ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥ jin ke chit katthor heh se baheh na satigur paas |

41

ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥ othai sach varatadaa koorriaaraa chit udaas |

42

ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ oe val chhal kar jhat kadtade fir jaae baheh koorriaaraa paas |

43

ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥ vich sache koorr na gaddee man vekhahu ko nirajaas |

44

ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥੨੬॥ koorriaar koorriaaree jaae rale sachiaar sikh baitthe satigur paas |26|

Original Gurmukhi with romanized transliteration, via the GurbaniNow API. An English translation will be added once a cleared translation is available.