Sikhism
Ang-301 16
Text
ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥ dharam raae jamakankaraa no aakh chhaddiaa es tape no tithai kharr paaeihu jithai mahaa mahaan hatiaariaa |
ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥ fir es tape dai muhi koee lagahu naahee ehu satigur hai fittakaariaa |
ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ ਜੁ ਦਯਿ ਸਵਾਰਿਆ ॥੧॥ har kai dar varatiaa su naanak aakh sunaaeaa | so boojhai ju day savaariaa |1|
ਮਃ ੪ ॥ mahalaa 4 |
ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥ har bhagataan har aaraadhiaa har kee vaddiaaee |
ਹਰਿ ਕੀਰਤਨੁ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥ har keeratan bhagat nit gaanvade har naam sukhadaaee |
ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ ॥ har bhagataan no nit naavai dee vaddiaaee bakhaseean nit charrai savaaee |
ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥ har bhagataan no thir gharee bahaalian apanee paij rakhaaee |
ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥ nindakaan paasahu har lekhaa mangasee bahu dee sajaaee |
ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥ jehaa nindak apanai jee kamaavade teho fal paaee |
ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ andar kamaanaa sarapar ugharrai bhaavai koee beh dharatee vich kamaaee |
ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥ jan naanak dekh vigasiaa har kee vaddiaaee |2|
ਪਉੜੀ ਮਃ ੫ ॥ paurree mahalaa 5 |
ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥ bhagat janaan kaa raakhaa har aap hai kiaa paapee kareeai |
ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥ gumaan kareh moorr gumaaneea vis khaadhee mareeai |
ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥ aae lage nee dih thorrarre jiau pakaa khet luneeai |
ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥ jehe karam kamaavade teveho bhaneeai |
ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥ jan naanak kaa khasam vaddaa hai sabhanaa daa dhaneeai |30|
ਸਲੋਕ ਮਃ ੪ ॥ salok mahalaa 4 |
ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ ॥ manamukh moolahu bhuliaa vich lab lobh ahankaar |
ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥ jhagarraa karadiaa anadin gudarai sabad na kareh veechaar |
ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ sudh mat karatai sabh hir lee bolan sabh vikaar |
ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧੵਾਰੁ ॥ ditai kitai na santokheeeh antar tisanaa bahu agiaan andhayaar |
ਨਾਨਕ ਮਨਮੁਖਾ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥ naanak manamukhaa naalo tuttee bhalee jin maaeaa moh piaar |1|
ਮਃ ੪ ॥ mahalaa 4 |
ਜਿਨਾ ਅੰਦਰਿ ਦੂਜਾ ਭਾਉ ਹੈ ਤਿਨੑਾ ਗੁਰਮੁਖਿ ਪ੍ਰੀਤਿ ਨ ਹੋਇ ॥ jinaa andar doojaa bhaau hai tinaa guramukh preet na hoe |
ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ ohu aavai jaae bhavaaeeai supanai sukh na koe |
ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥ koorr kamaavai koorr ucharai koorr lagiaa koorr hoe |
ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥ maaeaa mohu sabh dukh hai dukh binasai dukh roe |
ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥ naanak dhaat livai jorr na aavee je lochai sabh koe |
ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰਸਬਦੀ ਸੁਖੁ ਹੋਇ ॥੨॥ jin kau potai pun peaa tinaa gurasabadee sukh hoe |2|
ਪਉੜੀ ਮਃ ੫ ॥ paurree mahalaa 5 |
ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥ naanak veechaareh sant mun janaan chaar ved kahande |
ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ bhagat mukhai te bolade se vachan hovande |
ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥ paragatt paahaarai jaapade sabh lok sunande |
ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ sukh na paaein mugadh nar sant naal khahande |
ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥ oe lochan onaa gunaa no oe ahankaar sarrande |
ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ oe vechaare kiaa kareh jaan bhaag dhur mande |
Original Gurmukhi with romanized transliteration, via the GurbaniNow API. An English translation will be added once a cleared translation is available.