U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 2

Text

1

ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥ sabh jeea tere too sabhas daa too sabh chhaddaahee |4|

2

ਸਲੋਕ ਮਃ ੪ ॥ salok mahalaa 4 |

3

ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥ sun saajan prem sandesaraa akhee taar lagan |

4

ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥ gur tutthai sajan meliaa jan naanak sukh savan |1|

5

ਮਃ ੪ ॥ mahalaa 4 |

6

ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥ satigur daataa deaal hai jis no deaa sadaa hoe |

7

ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥ satigur andarahu niravair hai sabh dekhai braham ik soe |

8

ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥ niravairaa naal ji vair chalaaeide tin vichahu tisattiaa na koe |

9

ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥ satigur sabhanaa daa bhalaa manaaeidaa tis daa buraa kiau hoe |

10

ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥ satigur no jehaa ko ichhadaa tehaa fal paae koe |

11

ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥ naanak karataa sabh kichh jaanadaa jidoo kichh gujhaa na hoe |2|

12

ਪਉੜੀ ॥ paurree |

13

ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥ jis no saahib vaddaa kare soee vadd jaanee |

14

ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥ jis saahib bhaavai tis bakhas le so saahib man bhaanee |

15

ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥ je ko os dee rees kare so moorr ajaanee |

16

ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥ jis no satigur mele su gun ravai gun aakh vakhaanee |

17

ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥ naanak sachaa sach hai bujh sach samaanee |5|

18

ਸਲੋਕ ਮਃ ੪ ॥ salok mahalaa 4 |

19

ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥ har sat niranjan amar hai nirbhau niravair nirankaar |

20

ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥ jin japiaa ik man ik chit tin lathaa haumai bhaar |

21

ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥ jin guramukh har aaraadhiaa tin sant janaa jaikaar |

22

ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥ koee nindaa kare poore satiguroo kee tis no fitt fitt kahai sabh sansaar |

23

ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥ satigur vich aap varatadaa har aape rakhanahaar |

24

ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥ dhan dhan guroo gun gaavadaa tis no sadaa sadaa namasakaar |

25

ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥੧॥ jan naanak tin kau vaariaa jin japiaa sirajanahaar |1|

26

ਮਃ ੪ ॥ mahalaa 4 |

27

ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥ aape dharatee saajeean aape aakaas |

28

ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥ vich aape jant upaaeian mukh aape dee giraas |

29

ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥ sabh aape aap varatadaa aape hee gunataas |

30

ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥ jan naanak naam dhiaae too sabh kilavikh katte taas |2|

31

ਪਉੜੀ ॥ paurree |

32

ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥ too sachaa saahib sach hai sach sache bhaavai |

33

ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥ jo tudh sach salaahade tin jam kankar nerr na aavai |

34

ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥ tin ke mukh dar ujale jin har hiradai sachaa bhaavai |

35

ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥ koorriaar pichhaahaa satteean koorr hiradai kapatt mahaa dukh paavai |

36

ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥ muh kaale koorriaareea koorriaar koorro hoe jaavai |6|

37

ਸਲੋਕ ਮਃ ੪ ॥ salok mahalaa 4 |

38

ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ satigur dharatee dharam hai tis vich jehaa ko beeje tehaa fal paae |

39

ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥ gurasikhee amrit beejiaa tin amrit fal har paae |

40

ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ onaa halat palat mukh ujale oe har daragah sachee painaae |

41

ਇਕਨੑਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ eikanaa andar khott nit khott kamaaveh ohu jehaa beeje tehaa fal khaae |

Original Gurmukhi with romanized transliteration, via the GurbaniNow API. An English translation will be added once a cleared translation is available.