Sikhism
Ang-301 21
Text
ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥੨॥ naanak raam naam dhan keetaa poore gur parasaad |2|
ਪਉੜੀ ॥ paurree |
ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ dhohu na chalee khasam naal lab mohi vigute |
ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥ karatab karan bhaleriaa mad maaeaa sute |
ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥ fir fir joon bhavaaeean jam maarag mute |
ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥ keetaa paaein aapanaa dukh setee jute |
ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥੧੨॥ naanak naae visaariai sabh mandee rute |12|
ਸਲੋਕ ਮਃ ੫ ॥ salok mahalaa 5 |
ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥ autthandiaa bahandiaa savandiaa sukh soe |
ਨਾਨਕ ਨਾਮਿ ਸਲਾਹਿਐ ਮਨੁ ਤਨੁ ਸੀਤਲੁ ਹੋਇ ॥੧॥ naanak naam salaahiai man tan seetal hoe |1|
ਮਃ ੫ ॥ mahalaa 5 |
ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥ laalach attiaa nit firai suaarath kare na koe |
ਜਿਸੁ ਗੁਰੁ ਭੇਟੈ ਨਾਨਕਾ ਤਿਸੁ ਮਨਿ ਵਸਿਆ ਸੋਇ ॥੨॥ jis gur bhettai naanakaa tis man vasiaa soe |2|
ਪਉੜੀ ॥ paurree |
ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥ sabhe vasatoo kaurreea sache naau mitthaa |
ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥ saad aaeaa tin har janaan chakh saadhee dditthaa |
ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥ paarabraham jis likhiaa man tisai vutthaa |
ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥ eik niranjan rav rahiaa bhaau duyaa kutthaa |
ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥੧੩॥ har naanak mangai jorr kar prabh devai tutthaa |13|
ਸਲੋਕ ਮਃ ੫ ॥ salok mahalaa 5 |
ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ ॥ jaacharree saa saar jo jaachandee hekarro |
ਗਾਲੑੀ ਬਿਆ ਵਿਕਾਰ ਨਾਨਕ ਧਣੀ ਵਿਹੂਣੀਆ ॥੧॥ gaalaee biaa vikaar naanak dhanee vihooneea |1|
ਮਃ ੫ ॥ mahalaa 5 |
ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ ॥ neehi ji vidhaa man pachhaanoo viralo thio |
ਜੋੜਣਹਾਰਾ ਸੰਤੁ ਨਾਨਕ ਪਾਧਰੁ ਪਧਰੋ ॥੨॥ jorranahaaraa sant naanak paadhar padharo |2|
ਪਉੜੀ ॥ paurree |
ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥ soee sevihu jeearre daataa bakhasind |
ਕਿਲਵਿਖ ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥ kilavikh sabh binaas hon simarat govind |
ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥ har maarag saadhoo dasiaa japeeai guramant |
ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥ maaeaa suaad sabh fikiaa har man bhaavand |
ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥੧੪॥ dhiaae naanak paramesarai jin ditee jind |14|
ਸਲੋਕ ਮਃ ੫ ॥ salok mahalaa 5 |
ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥ vat lagee sache naam kee jo beeje so khaae |
ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥ tiseh paraapat naanakaa jis no likhiaa aae |1|
ਮਃ ੫ ॥ mahalaa 5 |
ਮੰਗਣਾ ਤ ਸਚੁ ਇਕੁ ਜਿਸੁ ਤੁਸਿ ਦੇਵੈ ਆਪਿ ॥ manganaa ta sach ik jis tus devai aap |
ਜਿਤੁ ਖਾਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਾਤਿ ॥੨॥ jit khaadhai man tripateeai naanak saahib daat |2|
ਪਉੜੀ ॥ paurree |
ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥ laahaa jag meh se khatteh jin har dhan raas |
ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥ duteea bhaau na jaananee sache dee aas |
ਨਿਹਚਲੁ ਏਕੁ ਸਰੇਵਿਆ ਹੋਰੁ ਸਭ ਵਿਣਾਸੁ ॥ nihachal ek sareviaa hor sabh vinaas |
ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥ paarabraham jis visarai tis birathaa saas |
ਕੰਠਿ ਲਾਇ ਜਨ ਰਖਿਆ ਨਾਨਕ ਬਲਿ ਜਾਸੁ ॥੧੫॥ kantth laae jan rakhiaa naanak bal jaas |15|
ਸਲੋਕ ਮਃ ੫ ॥ salok mahalaa 5 |
ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥ paarabraham furamaaeaa meehu vutthaa sehaj subhaae |
ਅੰਨੁ ਧੰਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥ an dhan bahut upajiaa prithamee rajee tipat aghaae |
ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥ sadaa sadaa gun ucharai dukh daalad geaa bilaae |
ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥ poorab likhiaa paaeaa miliaa tisai rajaae |
ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥੧॥ paramesar jeevaaliaa naanak tisai dhiaae |1|
ਮਃ ੫ ॥ mahalaa 5 |
Original Gurmukhi with romanized transliteration, via the GurbaniNow API. An English translation will be added once a cleared translation is available.