Sikhism
Ang-301 22
Text
ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥ jeevan pad nirabaan iko simareeai |
ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ ॥ doojee naahee jaae kin bidh dheereeai |
ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥ dditthaa sabh sansaar sukh na naam bin |
ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥ tan dhan hosee chhaar jaanai koe jan |
ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥ rang roop ras baad ki kareh paraaneea |
ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥ jis bhulaae aap tis kal nahee jaaneea |
ਰੰਗਿ ਰਤੇ ਨਿਰਬਾਣੁ ਸਚਾ ਗਾਵਹੀ ॥ rang rate nirabaan sachaa gaavahee |
ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥੨॥ naanak saran duaar je tudh bhaavahee |2|
ਪਉੜੀ ॥ paurree |
ਜੰਮਣੁ ਮਰਣੁ ਨ ਤਿਨੑ ਕਉ ਜੋ ਹਰਿ ਲੜਿ ਲਾਗੇ ॥ jaman maran na tina kau jo har larr laage |
ਜੀਵਤ ਸੇ ਪਰਵਾਣੁ ਹੋਏ ਹਰਿ ਕੀਰਤਨਿ ਜਾਗੇ ॥ jeevat se paravaan hoe har keeratan jaage |
ਸਾਧਸੰਗੁ ਜਿਨ ਪਾਇਆ ਸੇਈ ਵਡਭਾਗੇ ॥ saadhasang jin paaeaa seee vaddabhaage |
ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ ॥ naae visariai dhrig jeevanaa tootte kach dhaage |
ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥੧੬॥ naanak dhoorr puneet saadh lakh kott piraage |16|
ਸਲੋਕੁ ਮਃ ੫ ॥ salok mahalaa 5 |
ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥ dharan suvanee kharr ratan jarraavee har prem purakh man vutthaa |
ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ ॥੧॥ sabhe kaaj suhelarre thee gur naanak satigur tutthaa |1|
ਮਃ ੫ ॥ mahalaa 5 |
ਫਿਰਦੀ ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥ firadee firadee deh disaa jal parabat banaraae |
ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥੨॥ jithai dditthaa miratako il bahitthee aae |2|
ਪਉੜੀ ॥ paurree |
ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥ jis sarab sukhaa fal lorreeeh so sach kamaavau |
ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥ nerrai dekhau paarabraham ik naam dhiaavau |
ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥ hoe sagal kee renukaa har sang samaavau |
ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥ dookh na deee kisai jeea pat siau ghar jaavau |
ਪਤਿਤ ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥੧੭॥ patit puneet karataa purakh naanak sunaavau |17|
ਸਲੋਕ ਦੋਹਾ ਮਃ ੫ ॥ salok dohaa mahalaa 5 |
ਏਕੁ ਜਿ ਸਾਜਨੁ ਮੈ ਕੀਆ ਸਰਬ ਕਲਾ ਸਮਰਥੁ ॥ ek ji saajan mai keea sarab kalaa samarath |
ਜੀਉ ਹਮਾਰਾ ਖੰਨੀਐ ਹਰਿ ਮਨ ਤਨ ਸੰਦੜੀ ਵਥੁ ॥੧॥ jeeo hamaaraa khaneeai har man tan sandarree vath |1|
ਮਃ ੫ ॥ mahalaa 5 |
ਜੇ ਕਰੁ ਗਹਹਿ ਪਿਆਰੜੇ ਤੁਧੁ ਨ ਛੋਡਾ ਮੂਲਿ ॥ je kar gaheh piaararre tudh na chhoddaa mool |
ਹਰਿ ਛੋਡਨਿ ਸੇ ਦੁਰਜਨਾ ਪੜਹਿ ਦੋਜਕ ਕੈ ਸੂਲਿ ॥੨॥ har chhoddan se durajanaa parreh dojak kai sool |2|
ਪਉੜੀ ॥ paurree |
ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥ sabh nidhaan ghar jis dai har kare su hovai |
ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥ jap jap jeeveh sant jan paapaa mal dhovai |
ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥ charan kamal hiradai vaseh sankatt sabh khovai |
ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥ gur pooraa jis bhetteeai mar janam na rovai |
ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥੧੮॥ prabh daras piaas naanak ghanee kirapaa kar devai |18|
ਸਲੋਕ ਡਖਣਾ ਮਃ ੫ ॥ salok ddakhanaa mahalaa 5 |
ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥ bhoree bharam vayaae piree muhabat hik too |
ਜਿਥਹੁ ਵੰਞੈ ਜਾਇ ਤਿਥਾਊ ਮਉਜੂਦੁ ਸੋਇ ॥੧॥ jithahu vanyai jaae tithaaoo maujood soe |1|
ਮਃ ੫ ॥ mahalaa 5 |
ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥ charr kai ghorrarrai kunde pakarreh khoonddee dee kheddaaree |
ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥੨॥ hansaa setee chit ulaaseh kukarr dee oddaaree |2|
ਪਉੜੀ ॥ paurree |
ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥ rasanaa ucharai har sravanee sunai so udharai mitaa |
ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥ har jas likheh laae bhaavanee se hasat pavitaa |
ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥ atthasatth teerath majanaa sabh pun tin kitaa |
ਸੰਸਾਰ ਸਾਗਰ ਤੇ ਉਧਰੇ ਬਿਖਿਆ ਗੜੁ ਜਿਤਾ ॥ sansaar saagar te udhare bikhiaa garr jitaa |
Original Gurmukhi with romanized transliteration, via the GurbaniNow API. An English translation will be added once a cleared translation is available.