U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 3

Text

1

ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥ jaa satigur saraaf nadar kar dekhai suaavageer sabh ugharr aae |

2

ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ oe jehaa chitaveh nit tehaa paaein oe teho jehe day vajaae |

3

ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥ naanak duhee siree khasam aape varatai nit kar kar dekhai chalat sabaae |1|

4

ਮਃ ੪ ॥ mahalaa 4 |

5

ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ eik man ik varatadaa jit lagai so thaae paae |

6

ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ koee galaa kare ghanereea ji ghar vath hovai saaee khaae |

7

ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥ bin satigur sojhee naa pavai ahankaar na vichahu jaae |

8

ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥ ahankaareea no dukh bhukh hai hath taddeh ghar ghar mangaae |

9

ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ koorr tthagee gujhee naa rahai mulamaa paaj leh jaae |

10

ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ jis hovai poorab likhiaa tis satigur milai prabh aae |

11

ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ jiau lohaa paaras bhetteeai mil sangat suvaran hoe jaae |

12

ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥ jan naanak ke prabh too dhanee jiau bhaavai tivai chalaae |2|

13

ਪਉੜੀ ॥ paurree |

14

ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ jin har hiradai seviaa tin har aap milaae |

15

ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥ gun kee saajh tin siau karee sabh avagan sabad jalaae |

16

ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ aaugan vikan palaree jis dehi su sache paae |

17

ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥ balihaaree gur aapane jin aaugan mett gun paragatteeae |

18

ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥ vaddee vaddiaaee vadde kee guramukh aalaae |7|

19

ਸਲੋਕ ਮਃ ੪ ॥ salok mahalaa 4 |

20

ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥ satigur vich vaddee vaddiaaee jo anadin har har naam dhiaavai |

21

ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥ har har naam ramat such sanjam har naame hee tripataavai |

22

ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥ har naam taan har naam deebaan har naamo rakh karaavai |

23

ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥ jo chit laae pooje gur moorat so man ichhe fal paavai |

24

ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥ jo nindaa kare satigur poore kee tis karataa maar divaavai |

25

ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥ fer oeh velaa os hath na aavai ohu aapanaa beejiaa aape khaavai |

26

ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥ narak ghor muhi kaalai kharriaa jiau tasakar paae galaavai |

27

ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥ fir satigur kee saranee pavai taa ubarai jaa har har naam dhiaavai |

28

ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥ har baataa aakh sunaae naanak har karate evai bhaavai |1|

29

ਮਃ ੪ ॥ mahalaa 4 |

30

ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥ poore gur kaa hukam na manai ohu manamukh agiaan mutthaa bikh maaeaa |

31

ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ os andar koorr koorro kar bujhai anahode jhagarre day os dai gal paaeaa |

32

ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ ohu gal farosee kare bahuteree os daa boliaa kisai na bhaaeaa |

33

ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ ohu ghar ghar handtai jiau ran duohaagan os naal muhu jorre os bhee lachhan laaeaa |

34

ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥ guramukh hoe su alipato varatai os daa paas chhadd gur paas beh jaaeaa |

Original Gurmukhi with romanized transliteration, via the GurbaniNow API. An English translation will be added once a cleared translation is available.