U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 5

Text

1

ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ sachiaar sikh beh satigur paas ghaalan koorriaar na labhanee kitai thaae bhaale |

2

ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥ jinaa satigur kaa aakhiaa sukhaavai naahee tinaa muh bhalere fireh day gaale |

3

ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥ jin andar preet nahee har keree se kicharak veraaeean manamukh betaale |

4

ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥ satigur no milai su aapanaa man thaae rakhai ohu aap varatai aapanee vath naale |

5

ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥ jan naanak ikanaa gur mel sukh devai ik aape vakh kadtai tthagavaale |1|

6

ਮਃ ੪ ॥ mahalaa 4 |

7

ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥ jinaa andar naam nidhaan har tin ke kaaj day aade raas |

8

ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥ tin chookee muhataajee lokan kee har prabh ang kar baitthaa paas |

9

ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ jaan karataa val taa sabh ko val sabh darasan dekh kareh saabaas |

10

ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ saahu paatisaahu sabh har kaa keea sabh jan kau aae kareh raharaas |

11

ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥ gur poore kee vaddee vaddiaaee har vaddaa sev atul sukh paaeaa |

12

ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ gur poorai daan deea har nihachal nit bakhase charrai savaaeaa |

13

ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥ koee nindak vaddiaaee dekh na sakai so karatai aap pachaaeaa |

14

ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥ jan naanak gun bolai karate ke bhagataa no sadaa rakhadaa aaeaa |2|

15

ਪਉੜੀ ॥ paurree |

16

ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ too saahib agam deaal hai vadd daataa daanaa |

17

ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥ tudh jevadd mai hor ko dis na aavee toohain sugharr merai man bhaanaa |

18

ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥ mohu kuttanb dis aavadaa sabh chalanahaaraa aavan jaanaa |

19

ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ jo bin sache horat chit laaeide se koorriaar koorraa tin maanaa |

20

ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥ naanak sach dhiaae too bin sache pach pach mue ajaanaa |10|

21

ਸਲੋਕ ਮਃ ੪ ॥ salok mahalaa 4 |

22

ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ago de sat bhaau na dichai pichho de aakhiaa kam na aavai |

23

ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥ adh vich firai manamukh vechaaraa galee kiau sukh paavai |

24

ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ jis andar preet nahee satigur kee su koorree aavai koorree jaavai |

25

ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ je kripaa kare meraa har prabh karataa taan satigur paarabraham nadaree aavai |

26

ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥ taa apiau peevai sabad gur keraa sabh kaarraa andesaa bharam chukaavai |

27

ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥ sadaa anand rahai din raatee jan naanak anadin har gun gaavai |1|

28

ਮਃ ੪ ॥ mahalaa 4 |

29

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ gur satigur kaa jo sikh akhaae su bhalake utth har naam dhiaavai |

30

ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ audam kare bhalake parabhaatee isanaan kare amrit sar naavai |

31

ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ aupades guroo har har jap jaapai sabh kilavikh paap dokh leh jaavai |

32

ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ fir charrai divas gurabaanee gaavai bahadiaa utthadiaa har naam dhiaavai |

33

ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ jo saas giraas dhiaae meraa har har so gurasikh guroo man bhaavai |

Original Gurmukhi with romanized transliteration, via the GurbaniNow API. An English translation will be added once a cleared translation is available.