U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 53

Text

1

ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥ gur parasaadee har ras paaeaa naam padaarath nau nidh paaee |1| rahaau |

2

ਕਰਮ ਧਰਮ ਸਚੁ ਸਾਚਾ ਨਾਉ ॥ karam dharam sach saachaa naau |

3

ਤਾ ਕੈ ਸਦ ਬਲਿਹਾਰੈ ਜਾਉ ॥ taa kai sad balihaarai jaau |

4

ਜੋ ਹਰਿ ਰਾਤੇ ਸੇ ਜਨ ਪਰਵਾਣੁ ॥ jo har raate se jan paravaan |

5

ਤਿਨ ਕੀ ਸੰਗਤਿ ਪਰਮ ਨਿਧਾਨੁ ॥੨॥ tin kee sangat param nidhaan |2|

6

ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥ har var jin paaeaa dhan naaree |

7

ਹਰਿ ਸਿਉ ਰਾਤੀ ਸਬਦੁ ਵੀਚਾਰੀ ॥ har siau raatee sabad veechaaree |

8

ਆਪਿ ਤਰੈ ਸੰਗਤਿ ਕੁਲ ਤਾਰੈ ॥ aap tarai sangat kul taarai |

9

ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥ satigur sev tat veechaarai |3|

10

ਹਮਰੀ ਜਾਤਿ ਪਤਿ ਸਚੁ ਨਾਉ ॥ hamaree jaat pat sach naau |

11

ਕਰਮ ਧਰਮ ਸੰਜਮੁ ਸਤ ਭਾਉ ॥ karam dharam sanjam sat bhaau |

12

ਨਾਨਕ ਬਖਸੇ ਪੂਛ ਨ ਹੋਇ ॥ naanak bakhase poochh na hoe |

13

ਦੂਜਾ ਮੇਟੇ ਏਕੋ ਸੋਇ ॥੪॥੧੪॥ doojaa mette eko soe |4|14|

14

ਆਸਾ ਮਹਲਾ ੧ ॥ aasaa mahalaa 1 |

15

ਇਕਿ ਆਵਹਿ ਇਕਿ ਜਾਵਹਿ ਆਈ ॥ eik aaveh ik jaaveh aaee |

16

ਇਕਿ ਹਰਿ ਰਾਤੇ ਰਹਹਿ ਸਮਾਈ ॥ eik har raate raheh samaaee |

17

ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥ eik dharan gagan meh tthaur na paaveh |

18

ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥ se karamaheen har naam na dhiaaveh |1|

19

ਗੁਰ ਪੂਰੇ ਤੇ ਗਤਿ ਮਿਤਿ ਪਾਈ ॥ gur poore te gat mit paaee |

20

ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥ eihu sansaar bikh vat at bhaujal gurasabadee har paar langhaaee |1| rahaau |

21

ਜਿਨੑ ਕਉ ਆਪਿ ਲਏ ਪ੍ਰਭੁ ਮੇਲਿ ॥ jina kau aap le prabh mel |

22

ਤਿਨ ਕਉ ਕਾਲੁ ਨ ਸਾਕੈ ਪੇਲਿ ॥ tin kau kaal na saakai pel |

23

ਗੁਰਮੁਖਿ ਨਿਰਮਲ ਰਹਹਿ ਪਿਆਰੇ ॥ guramukh niramal raheh piaare |

24

ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥੨॥ jiau jal anbh aoopar kamal niraare |2|

25

ਬੁਰਾ ਭਲਾ ਕਹੁ ਕਿਸ ਨੋ ਕਹੀਐ ॥ buraa bhalaa kahu kis no kaheeai |

26

ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥ deesai braham guramukh sach laheeai |

27

ਅਕਥੁ ਕਥਉ ਗੁਰਮਤਿ ਵੀਚਾਰੁ ॥ akath kthau guramat veechaar |

28

ਮਿਲਿ ਗੁਰ ਸੰਗਤਿ ਪਾਵਉ ਪਾਰੁ ॥੩॥ mil gur sangat paavau paar |3|

29

ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥ saasat bed sinmrit bahu bhed |

30

ਅਠਸਠਿ ਮਜਨੁ ਹਰਿ ਰਸੁ ਰੇਦ ॥ atthasatth majan har ras red |

31

ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥ guramukh niramal mail na laagai |

32

ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥ naanak hiradai naam vadde dhur bhaagai |4|15|

33

ਆਸਾ ਮਹਲਾ ੧ ॥ aasaa mahalaa 1 |

34

ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥ niv niv paae lgau gur apune aatam raam nihaariaa |

35

ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥ karat beechaar hiradai har raviaa hiradai dekh beechaariaa |1|

36

ਬੋਲਹੁ ਰਾਮੁ ਕਰੇ ਨਿਸਤਾਰਾ ॥ bolahu raam kare nisataaraa |

37

ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥ gur parasaad ratan har laabhai mittai agiaan hoe ujeeaaraa |1| rahaau |

38

ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥ ravanee ravai bandhan nahee tootteh vich haumai bharam na jaaee |

39

ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥ satigur milai ta haumai toottai taa ko lekhai paaee |2|

40

ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥ har har naam bhagat pria preetam sukh saagar ur dhaare |

41

ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥ bhagat vachhal jagajeevan daataa mat guramat har nisataare |3|

42

ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥ man siau joojh marai prabh paae manasaa maneh samaae |

43

ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥ naanak kripaa kare jagajeevan sehaj bhaae liv laae |4|16|

44

ਆਸਾ ਮਹਲਾ ੧ ॥ aasaa mahalaa 1 |

45

ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥ kis kau kaheh sunaaveh kis kau kis samajhaaveh samajh rahe |

46

ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥੧॥ kisai parraaveh parr gun boojhe satigur sabad santokh rahe |1|

Original Gurmukhi with romanized transliteration, via the GurbaniNow API. An English translation will be added once a cleared translation is available.