Sikhism
Ang-301 6
Text
ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ jis no deaal hovai meraa suaamee tis gurasikh guroo upades sunaavai |
ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ jan naanak dhoorr mangai tis gurasikh kee jo aap japai avarah naam japaavai |2|
ਪਉੜੀ ॥ paurree |
ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ jo tudh sach dhiaaeide se virale thorre |
ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ jo man chit ik araadhade tin kee barakat khaeh asankh karorre |
ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ tudhuno sabh dhiaaeidee se thaae pe jo saahib lorre |
ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ jo bin satigur seve khaade painade se mue mar jame korrhe |
ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ oe haajar mitthaa bolade baahar vis kadteh mukh ghole |
ਮਨਿ ਖੋਟੇ ਦਯਿ ਵਿਛੋੜੇ ॥੧੧॥ man khotte day vichhorre |11|
ਸਲੋਕ ਮਃ ੪ ॥ salok mahalaa 4 |
ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ mal jooee bhariaa neelaa kaalaa khidholarraa tin vemukh vemukhai no paaeaa |
ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ paas na deee koee behan jagat meh gooh parr sagavee mal laae manamukh aaeaa |
ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ paraaee jo nindaa chugalee no vemukh kar kai bhejiaa othai bhee muhu kaalaa duhaa vemukhaa daa karaaeaa |
ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥ tarr suniaa sabhat jagat vich bhaaee vemukh sanai nafarai paulee paudee faavaa hoe kai utth ghar aaeaa |
ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜਂੀ ਫਿਰਿ ਆਣਿ ਘਰਿ ਪਾਇਆ ॥ agai sangatee kurramee vemukh ralanaa na milai taa vahuttee bhateejanee fir aan ghar paaeaa |
ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥ halat palat dovai ge nit bhukhaa kooke tihaaeaa |
ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ dhan dhan suaamee karataa purakh hai jin niaau sach beh aap karaaeaa |
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥ jo nindaa kare satigur poore kee so saachai maar pachaaeaa |
ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥ ehu akhar tin aakhiaa jin jagat sabh upaaeaa |1|
ਮਃ ੪ ॥ mahalaa 4 |
ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥ saahib jis kaa nangaa bhukhaa hovai tis daa nafar kithahu raj khaae |
ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥ ji saahib kai ghar vath hovai su nafarai hath aavai anahodee kithahu paae |
ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ jis dee sevaa keetee fir lekhaa mangeeai saa sevaa aaukhee hoee |
ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥ naanak sevaa karahu har gur safal darasan kee fir lekhaa mangai na koee |2|
ਪਉੜੀ ॥ paurree |
ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥ naanak veechaareh sant jan chaar ved kahande |
ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ bhagat mukhai te bolade se vachan hovande |
ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥ pragatt pahaaraa jaapadaa sabh lok sunande |
ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ sukh na paaein mugadh nar sant naal khahande |
ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ oe lochan onaa gunai no oe ahankaar sarrande |
ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥ oe vichaare kiaa kareh jaa bhaag dhur mande |
ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ jo maare tin paarabraham se kisai na sande |
ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥ vair kareh niravair naal dharam niaae pachande |
ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ jo jo sant saraapiaa se fireh bhavande |
ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥ pedd mundtaahoon kattiaa tis ddaal sukande |12|
ਸਲੋਕ ਮਃ ੪ ॥ salok mahalaa 4 |
Original Gurmukhi with romanized transliteration, via the GurbaniNow API. An English translation will be added once a cleared translation is available.