Sikhism
Ang-301 64
Text
ਸੋ ਬੂਝੈ ਜਿਸੁ ਆਪਿ ਬੁਝਾਏ ॥ so boojhai jis aap bujhaae |
ਗੁਰ ਪਰਸਾਦੀ ਸੇਵ ਕਰਾਏ ॥੧॥ gur parasaadee sev karaae |1|
ਗਿਆਨ ਰਤਨਿ ਸਭ ਸੋਝੀ ਹੋਇ ॥ giaan ratan sabh sojhee hoe |
ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥ gur parasaad agiaan binaasai anadin jaagai vekhai sach soe |1| rahaau |
ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥ mohu gumaan gur sabad jalaae |
ਪੂਰੇ ਗੁਰ ਤੇ ਸੋਝੀ ਪਾਏ ॥ poore gur te sojhee paae |
ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥ antar mehal gur sabad pachhaanai |
ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥੨॥ aavan jaan rahai thir naam samaane |2|
ਜੰਮਣੁ ਮਰਣਾ ਹੈ ਸੰਸਾਰੁ ॥ jaman maranaa hai sansaar |
ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥ manamukh achet maaeaa mohu gubaar |
ਪਰ ਨਿੰਦਾ ਬਹੁ ਕੂੜੁ ਕਮਾਵੈ ॥ par nindaa bahu koorr kamaavai |
ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥ visattaa kaa keerraa visattaa maeh samaavai |3|
ਸਤਸੰਗਤਿ ਮਿਲਿ ਸਭ ਸੋਝੀ ਪਾਏ ॥ satasangat mil sabh sojhee paae |
ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥ gur kaa sabad har bhagat drirraae |
ਭਾਣਾ ਮੰਨੇ ਸਦਾ ਸੁਖੁ ਹੋਇ ॥ bhaanaa mane sadaa sukh hoe |
ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥ naanak sach samaavai soe |4|10|49|
ਆਸਾ ਮਹਲਾ ੩ ਪੰਚਪਦੇ₂ ॥ aasaa mahalaa 3 panchapade₂ |
ਸਬਦਿ ਮਰੈ ਤਿਸੁ ਸਦਾ ਅਨੰਦ ॥ sabad marai tis sadaa anand |
ਸਤਿਗੁਰ ਭੇਟੇ ਗੁਰ ਗੋਬਿੰਦ ॥ satigur bhette gur gobind |
ਨਾ ਫਿਰਿ ਮਰੈ ਨ ਆਵੈ ਜਾਇ ॥ naa fir marai na aavai jaae |
ਪੂਰੇ ਗੁਰ ਤੇ ਸਾਚਿ ਸਮਾਇ ॥੧॥ poore gur te saach samaae |1|
ਜਿਨੑ ਕਉ ਨਾਮੁ ਲਿਖਿਆ ਧੁਰਿ ਲੇਖੁ ॥ jina kau naam likhiaa dhur lekh |
ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥ te anadin naam sadaa dhiaaveh gur poore te bhagat visekh |1| rahaau |
ਜਿਨੑ ਕਉ ਹਰਿ ਪ੍ਰਭੁ ਲਏ ਮਿਲਾਇ ॥ jina kau har prabh le milaae |
ਤਿਨੑ ਕੀ ਗਹਣ ਗਤਿ ਕਹੀ ਨ ਜਾਇ ॥ tina kee gehan gat kahee na jaae |
ਪੂਰੈ ਸਤਿਗੁਰ ਦਿਤੀ ਵਡਿਆਈ ॥ poorai satigur ditee vaddiaaee |
ਊਤਮ ਪਦਵੀ ਹਰਿ ਨਾਮਿ ਸਮਾਈ ॥੨॥ aootam padavee har naam samaaee |2|
ਜੋ ਕਿਛੁ ਕਰੇ ਸੁ ਆਪੇ ਆਪਿ ॥ jo kichh kare su aape aap |
ਏਕ ਘੜੀ ਮਹਿ ਥਾਪਿ ਉਥਾਪਿ ॥ ek gharree meh thaap uthaap |
ਕਹਿ ਕਹਿ ਕਹਣਾ ਆਖਿ ਸੁਣਾਏ ॥ keh keh kahanaa aakh sunaae |
ਜੇ ਸਉ ਘਾਲੇ ਥਾਇ ਨ ਪਾਏ ॥੩॥ je sau ghaale thaae na paae |3|
ਜਿਨੑ ਕੈ ਪੋਤੈ ਪੁੰਨੁ ਤਿਨੑਾ ਗੁਰੂ ਮਿਲਾਏ ॥ jina kai potai pun tinaa guroo milaae |
ਸਚੁ ਬਾਣੀ ਗੁਰੁ ਸਬਦੁ ਸੁਣਾਏ ॥ sach baanee gur sabad sunaae |
ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥ jahaan sabad vasai tahaan dukh jaae |
ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥ giaan ratan saachai sehaj samaae |4|
ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥ naavai jevadd hor dhan naahee koe |
ਜਿਸ ਨੋ ਬਖਸੇ ਸਾਚਾ ਸੋਇ ॥ jis no bakhase saachaa soe |
ਪੂਰੈ ਸਬਦਿ ਮੰਨਿ ਵਸਾਏ ॥ poorai sabad man vasaae |
ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥ naanak naam rate sukh paae |5|11|50|
ਆਸਾ ਮਹਲਾ ੩ ॥ aasaa mahalaa 3 |
ਨਿਰਤਿ ਕਰੇ ਬਹੁ ਵਾਜੇ ਵਜਾਏ ॥ nirat kare bahu vaaje vajaae |
ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ eihu man andhaa bolaa hai kis aakh sunaae |
ਅੰਤਰਿ ਲੋਭੁ ਭਰਮੁ ਅਨਲ ਵਾਉ ॥ antar lobh bharam anal vaau |
ਦੀਵਾ ਬਲੈ ਨ ਸੋਝੀ ਪਾਇ ॥੧॥ deevaa balai na sojhee paae |1|
ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥ guramukh bhagat ghatt chaanan hoe |
ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ aap pachhaan milai prabh soe |1| rahaau |
ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ guramukh nirat har laagai bhaau |
ਪੂਰੇ ਤਾਲ ਵਿਚਹੁ ਆਪੁ ਗਵਾਇ ॥ poore taal vichahu aap gavaae |
ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥ meraa prabh saachaa aape jaan |
ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥ gur kai sabad antar braham pachhaan |2|
ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥ guramukh bhagat antar preet piaar |
ਗੁਰ ਕਾ ਸਬਦੁ ਸਹਜਿ ਵੀਚਾਰੁ ॥ gur kaa sabad sehaj veechaar |
ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥ guramukh bhagat jugat sach soe |
ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥੩॥ paakhandd bhagat nirat dukh hoe |3|
Original Gurmukhi with romanized transliteration, via the GurbaniNow API. An English translation will be added once a cleared translation is available.