Sikhism
Ang-301 66
Text
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਗੁ ਆਸਾ ਘਰੁ ੨ ਮਹਲਾ ੪ ॥ raag aasaa ghar 2 mahalaa 4 |
ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥ kis hee dharraa keea mitr sut naal bhaaee |
ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥ kis hee dharraa keea kurram sake naal javaaee |
ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥ kis hee dharraa keea sikadaar chaudharee naal aapanai suaaee |
ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥ hamaaraa dharraa har rahiaa samaaee |1|
ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥ ham har siau dharraa keea meree har ttek |
ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥ mai har bin pakh dharraa avar na koee hau har gun gaavaa asankh anek |1| rahaau |
ਜਿਨੑ ਸਿਉ ਧੜੇ ਕਰਹਿ ਸੇ ਜਾਹਿ ॥ jina siau dharre kareh se jaeh |
ਝੂਠੁ ਧੜੇ ਕਰਿ ਪਛੋਤਾਹਿ ॥ jhootth dharre kar pachhotaeh |
ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ thir na raheh man khott kamaeh |
ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥ ham har siau dharraa keea jis kaa koee samarath naeh |2|
ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥ eeh sabh dharre maaeaa moh pasaaree |
ਮਾਇਆ ਕਉ ਲੂਝਹਿ ਗਾਵਾਰੀ ॥ maaeaa kau loojheh gaavaaree |
ਜਨਮਿ ਮਰਹਿ ਜੂਐ ਬਾਜੀ ਹਾਰੀ ॥ janam mareh jooai baajee haaree |
ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥ hamarai har dharraa ji halat palat sabh savaaree |3|
ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ ॥ kalijug meh dharre panch chor jhagarraae |
ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥ kaam krodh lobh mohu abhimaan vadhaae |
ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ ॥ jis no kripaa kare tis satasang milaae |
ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥ hamaraa har dharraa jin eeh dharre sabh gavaae |4|
ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥ mithiaa doojaa bhaau dharre beh paavai |
ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥ paraaeaa chhidru attakalai aapanaa ahankaar vadhaavai |
ਜੈਸਾ ਬੀਜੈ ਤੈਸਾ ਖਾਵੈ ॥ jaisaa beejai taisaa khaavai |
ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥ jan naanak kaa har dharraa dharam sabh srisatt jin aavai |5|2|54|
ਆਸਾ ਮਹਲਾ ੪ ॥ aasaa mahalaa 4 |
ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥ hiradai sun sun man amrit bhaaeaa |
ਗੁਰਬਾਣੀ ਹਰਿ ਅਲਖੁ ਲਖਾਇਆ ॥੧॥ gurabaanee har alakh lakhaaeaa |1|
ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥ guramukh naam sunahu meree bhainaa |
ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ ॥ eko rav rahiaa ghatt antar mukh bolahu gur amrit bainaa |1| rahaau |
ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥ mai man tan prem mahaa bairaag |
ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥੨॥ satigur purakh paaeaa vaddabhaag |2|
ਦੂਜੈ ਭਾਇ ਭਵਹਿ ਬਿਖੁ ਮਾਇਆ ॥ doojai bhaae bhaveh bikh maaeaa |
ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥ bhaagaheen nahee satigur paaeaa |3|
ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥ amrit har ras har aap peeaeaa |
ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥ gur poorai naanak har paaeaa |4|3|55|
ਆਸਾ ਮਹਲਾ ੪ ॥ aasaa mahalaa 4 |
ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ merai man tan prem naam aadhaar |
ਨਾਮੁ ਜਪੀ ਨਾਮੋ ਸੁਖ ਸਾਰੁ ॥੧॥ naam japee naamo sukh saar |1|
ਨਾਮੁ ਜਪਹੁ ਮੇਰੇ ਸਾਜਨ ਸੈਨਾ ॥ naam japahu mere saajan sainaa |
ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥ naam binaa mai avar na koee vaddai bhaag guramukh har lainaa |1| rahaau |
ਨਾਮ ਬਿਨਾ ਨਹੀ ਜੀਵਿਆ ਜਾਇ ॥ naam binaa nahee jeeviaa jaae |
ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥ vaddai bhaag guramukh har paae |2|
ਨਾਮਹੀਨ ਕਾਲਖ ਮੁਖਿ ਮਾਇਆ ॥ naamaheen kaalakh mukh maaeaa |
ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥ naam binaa dhrig dhrig jeevaaeaa |3|
Original Gurmukhi with romanized transliteration, via the GurbaniNow API. An English translation will be added once a cleared translation is available.