U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-301 8

Text

1

ਮਃ ੪ ॥ mahalaa 4 |

2

ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥ jin kau aap dee vaddiaaee jagat bhee aape aan tin kau pairee paae |

3

ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ ddareeai taan je kichh aap doo keechai sabh karataa aapanee kalaa vadhaae |

4

ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ dekhahu bhaaee ehu akhaarraa har preetam sache kaa jin aapanai jor sabh aan nivaae |

5

ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ aapaniaa bhagataa kee rakh kare har suaamee nindakaa dusattaa ke muh kaale karaae |

6

ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ satigur kee vaddiaaee nit charrai savaaee har keerat bhagat nit aap karaae |

7

ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ anadin naam japahu gurasikhahu har karataa satigur gharee vasaae |

8

ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ satigur kee baanee sat sat kar jaanahu gurasikhahu har karataa aap muhahu kadtaae |

9

ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ gurasikhaa ke muh ujale kare har piaaraa gur kaa jaikaar sansaar sabhat karaae |

10

ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥ jan naanak har kaa daas hai har daasan kee har paij rakhaae |2|

11

ਪਉੜੀ ॥ paurree |

12

ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ too sachaa saahib aap hai sach saah hamaare |

13

ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥ sach poojee naam drirraae prabh vanajaare thaare |

14

ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ sach seveh sach vananj laihi gun kathah niraare |

15

ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ sevak bhaae se jan mile gur sabad savaare |

16

ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥ too sachaa saahib alakh hai gur sabad lakhaare |14|

17

ਸਲੋਕ ਮਃ ੪ ॥ salok mahalaa 4 |

18

ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ jis andar taat paraaee hovai tis daa kade na hovee bhalaa |

19

ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ os dai aakhiai koee na lagai nit ojaarree pookaare khalaa |

20

ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ jis andar chugalee chugalo vajai keetaa karatiaa os daa sabh geaa |

21

ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ nit chugalee kare anahodee paraaee muhu kadt na sakai os daa kaalaa bheaa |

22

ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ karam dharatee sareer kalijug vich jehaa ko beeje tehaa ko khaae |

23

ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥ galaa upar tapaavas na hoee vis khaadhee tatakaal mar jaae |

24

ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ bhaaee vekhahu niaau sach karate kaa jehaa koee kare tehaa koee paae |

25

ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥ jan naanak kau sabh sojhee paaee har dar keea baataa aakh sunaae |1|

26

ਮਃ ੪ ॥ mahalaa 4 |

27

ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥ hodai paratakh guroo jo vichhurre tin kau dar dtoee naahee |

28

ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ koee jaae milai tin nindakaa muh fike thuk thuk muhi paahee |

29

ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥ jo satigur fittake se sabh jagat fittake nit bhanbhal bhoose khaahee |

30

ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥ jin gur gopiaa aapanaa se laide dtahaa firaahee |

31

ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ tin kee bhukh kade na utarai nit bhukhaa bhukh kookaahee |

32

ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ onaa daa aakhiaa ko naa sunai nit haule haul maraahee |

33

ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ satigur kee vaddiaaee vekh na sakanee onaa agai pichhai thaau naahee |

34

ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ jo satigur maare tin jaae mileh rahadee khuhadee sabh pat gavaahee |

Original Gurmukhi with romanized transliteration, via the GurbaniNow API. An English translation will be added once a cleared translation is available.