Sikhism
Ang-301 82
Text
ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥ soee ajaan kahai mai jaanaa jaananahaar na chhaanaa re |
ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥੪॥੫॥੪੪॥ kahu naanak gur amiau peeaeaa rasak rasak bigasaanaa re |4|5|44|
ਆਸਾ ਮਹਲਾ ੫ ॥ aasaa mahalaa 5 |
ਬੰਧਨ ਕਾਟਿ ਬਿਸਾਰੇ ਅਉਗਨ ਅਪਨਾ ਬਿਰਦੁ ਸਮੑਾਰਿਆ ॥ bandhan kaatt bisaare aaugan apanaa birad samaariaa |
ਹੋਏ ਕ੍ਰਿਪਾਲ ਮਾਤ ਪਿਤ ਨਿਆਈ ਬਾਰਿਕ ਜਿਉ ਪ੍ਰਤਿਪਾਰਿਆ ॥੧॥ hoe kripaal maat pit niaaee baarik jiau pratipaariaa |1|
ਗੁਰਸਿਖ ਰਾਖੇ ਗੁਰ ਗੋਪਾਲਿ ॥ gurasikh raakhe gur gopaal |
ਕਾਢਿ ਲੀਏ ਮਹਾ ਭਵਜਲ ਤੇ ਅਪਨੀ ਨਦਰਿ ਨਿਹਾਲਿ ॥੧॥ ਰਹਾਉ ॥ kaadt lee mahaa bhavajal te apanee nadar nihaal |1| rahaau |
ਜਾ ਕੈ ਸਿਮਰਣਿ ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ ॥ jaa kai simaran jam te chhutteeai halat palat sukh paaeeai |
ਸਾਸਿ ਗਿਰਾਸਿ ਜਪਹੁ ਜਪੁ ਰਸਨਾ ਨੀਤ ਨੀਤ ਗੁਣ ਗਾਈਐ ॥੨॥ saas giraas japahu jap rasanaa neet neet gun gaaeeai |2|
ਭਗਤਿ ਪ੍ਰੇਮ ਪਰਮ ਪਦੁ ਪਾਇਆ ਸਾਧਸੰਗਿ ਦੁਖ ਨਾਠੇ ॥ bhagat prem param pad paaeaa saadhasang dukh naatthe |
ਛਿਜੈ ਨ ਜਾਇ ਕਿਛੁ ਭਉ ਨ ਬਿਆਪੇ ਹਰਿ ਧਨੁ ਨਿਰਮਲੁ ਗਾਠੇ ॥੩॥ chhijai na jaae kichh bhau na biaape har dhan niramal gaatthe |3|
ਅੰਤਿ ਕਾਲ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ ॥ ant kaal prabh bhe sahaaee it ut raakhanahaare |
ਪ੍ਰਾਨ ਮੀਤ ਹੀਤ ਧਨੁ ਮੇਰੈ ਨਾਨਕ ਸਦ ਬਲਿਹਾਰੇ ॥੪॥੬॥੪੫॥ praan meet heet dhan merai naanak sad balihaare |4|6|45|
ਆਸਾ ਮਹਲਾ ੫ ॥ aasaa mahalaa 5 |
ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥ jaa toon saahib taa bhau kehaa hau tudh bin kis saalaahee |
ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ ॥੧॥ ek toon taa sabh kichh hai mai tudh bin doojaa naahee |1|
ਬਾਬਾ ਬਿਖੁ ਦੇਖਿਆ ਸੰਸਾਰੁ ॥ baabaa bikh dekhiaa sansaar |
ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥੧॥ ਰਹਾਉ ॥ rakhiaa karahu gusaaee mere mai naam teraa aadhaar |1| rahaau |
ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥ jaaneh birathaa sabhaa man kee hor kis peh aakh sunaaeeai |
ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥੨॥ vin naavai sabh jag bauraaeaa naam milai sukh paaeeai |2|
ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥ kiaa kaheeai kis aakh sunaaeeai ji kahanaa su prabh jee paas |
ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥੩॥ sabh kichh keetaa teraa varatai sadaa sadaa teree aas |3|
ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥ je dehi vaddiaaee taa teree vaddiaaee it ut tujheh dhiaau |
ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥੪॥੭॥੪੬॥ naanak ke prabh sadaa sukhadaate mai taan teraa ik naau |4|7|46|
ਆਸਾ ਮਹਲਾ ੫ ॥ aasaa mahalaa 5 |
ਅੰਮ੍ਰਿਤੁ ਨਾਮੁ ਤੁਮੑਾਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ ॥ amrit naam tumaaraa tthaakur ehu mahaa ras janeh peeo |
ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ ॥੧॥ janam janam chooke bhai bhaare durat binaasio bharam beeo |1|
ਦਰਸਨੁ ਪੇਖਤ ਮੈ ਜੀਓ ॥ darasan pekhat mai jeeo |
ਸੁਨਿ ਕਰਿ ਬਚਨ ਤੁਮੑਾਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥੧॥ ਰਹਾਉ ॥ sun kar bachan tumaare satigur man tan meraa tthaar theeo |1| rahaau |
ਤੁਮੑਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮੑ ਆਪਿ ਕੀਓ ॥ tumaree kripaa te bheo saadhasang ehu kaaj tuma aap keeo |
ਦਿੜੁ ਕਰਿ ਚਰਣ ਗਹੇ ਪ੍ਰਭ ਤੁਮੑਰੇ ਸਹਜੇ ਬਿਖਿਆ ਭਈ ਖੀਓ ॥੨॥ dirr kar charan gahe prabh tumare sahaje bikhiaa bhee kheeo |2|
ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥ sukh nidhaan naam prabh tumaraa ehu abinaasee mantru leeo |
ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥ kar kirapaa mohi satigur deenaa taap santaap meraa bair geeo |3|
ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥ dhan su maanas dehee paaee jit prabh apanai mel leeo |
ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥ dhan su kalijug saadhasang keeratan gaaeeai naanak naam adhaar heeo |4|8|47|
Original Gurmukhi with romanized transliteration, via the GurbaniNow API. An English translation will be added once a cleared translation is available.