Sikhism
Ang-31 1
Text
ਸਿਰੀਰਾਗੁ ਮਹਲਾ ੩ ॥ sireeraag mahalaa 3 |
ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥ amrit chhodd bikhiaa lobhaane sevaa kareh viddaanee |
ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥ aapanaa dharam gavaaveh boojheh naahee anadin dukh vihaanee |
ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥ manamukh andh na chetahee ddoob mue bin paanee |1|
ਮਨ ਰੇ ਸਦਾ ਭਜਹੁ ਹਰਿ ਸਰਣਾਈ ॥ man re sadaa bhajahu har saranaaee |
ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥ gur kaa sabad antar vasai taa har visar na jaaee |1| rahaau |
ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥ eihu sareer maaeaa kaa putalaa vich haumai dusattee paaee |
ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥ aavan jaanaa jaman maranaa manamukh pat gavaaee |
ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥ satagur sev sadaa sukh paaeaa jotee jot milaaee |2|
ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥ satagur kee sevaa at sukhaalee jo ichhe so fal paae |
ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥ jat sat tap pavit sareeraa har har man vasaae |
ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥ sadaa anand rahai din raatee mil preetam sukh paae |3|
ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥ jo satagur kee saranaagatee hau tin kai bal jaau |
ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥ dar sachai sachee vaddiaaee sahaje sach samaau |
ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥ naanak nadaree paaeeai guramukh mel milaau |4|12|45|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥ manamukh karam kamaavane jiau dohaagan tan seegaar |
ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥ sejai kant na aavee nit nit hoe khuaar |
ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥ pir kaa mehal na paavee naa deesai ghar baar |1|
ਭਾਈ ਰੇ ਇਕ ਮਨਿ ਨਾਮੁ ਧਿਆਇ ॥ bhaaee re ik man naam dhiaae |
ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ ॥ santaa sangat mil rahai jap raam naam sukh paae |1| rahaau |
ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥ guramukh sadaa sohaaganee pir raakhiaa ur dhaar |
ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥ mitthaa boleh niv chaleh sejai ravai bhataar |
ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥ sobhaavantee sohaaganee jin gur kaa het apaar |2|
ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥ poorai bhaag satagur milai jaa bhaagai kaa udau hoe |
ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥ antarahu dukh bhram katteeai sukh paraapat hoe |
ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥੩॥ gur kai bhaanai jo chalai dukh na paavai koe |3|
ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥ gur ke bhaane vich amrit hai sahaje paavai koe |
ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥ jinaa paraapat tin peea haumai vichahu khoe |
ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥ naanak guramukh naam dhiaaeeai sach milaavaa hoe |4|13|46|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥ jaa pir jaanai aapanaa tan man agai dharee |
ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥ sohaaganee karam kamaavadeea seee karam karee |
ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥ sahaje saach milaavarraa saach vaddaaee dee |1|
ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥ bhaaee re gur bin bhagat na hoe |
ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ ॥ bin gur bhagat na paaeeai je lochai sabh koe |1| rahaau |
ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥ lakh chauraaseeh fer peaa kaaman doojai bhaae |
ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥ bin gur need na aavee dukhee rain vihaae |
ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥੨॥ bin sabadai pir na paaeeai birathaa janam gavaae |2|
Original Gurmukhi with romanized transliteration, via the GurbaniNow API. An English translation will be added once a cleared translation is available.