Sikhism
Ang-31 12
Text
ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥ onee chalan sadaa nihaaliaa har kharach leea pat paae |
ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥੨॥ guramukh daragah maneeeh har aap le gal laae |2|
ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਨ ਕੋਈ ਪਾਇ ॥ guramukhaa no panth paragattaa dar tthaak na koee paae |
ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ ॥ har naam salaahan naam man naam rehan liv laae |
ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥੩॥ anahad dhunee dar vajade dar sachai sobhaa paae |3|
ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ ॥ jinee guramukh naam salaahiaa tinaa sabh ko kahai saabaas |
ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ ਅਰਦਾਸਿ ॥ tin kee sangat dehi prabh mai jaachik kee aradaas |
ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ ॥੪॥੩੩॥੩੧॥੬॥੭੦॥ naanak bhaag vadde tinaa guramukhaa jin antar naam paragaas |4|33|31|6|70|
ਸਿਰੀਰਾਗੁ ਮਹਲਾ ੫ ਘਰੁ ੧ ॥ sireeraag mahalaa 5 ghar 1 |
ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥ kiaa too rataa dekh kai putr kalatr seegaar |
ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥ ras bhogeh khuseea kareh maaneh rang apaar |
ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥ bahut kareh furamaaeisee varateh hoe afaar |
ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥੧॥ karataa chit na aavee manamukh andh gavaar |1|
ਮੇਰੇ ਮਨ ਸੁਖਦਾਤਾ ਹਰਿ ਸੋਇ ॥ mere man sukhadaataa har soe |
ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ ॥ gur parasaadee paaeeai karam paraapat hoe |1| rahaau |
ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥ kaparr bhog lapattaaeaa sueinaa rupaa khaak |
ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥ haivar gaivar bahu range kee rath athaak |
ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥ kis hee chit na paavahee bisariaa sabh saak |
ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥ sirajanahaar bhulaaeaa vin naavai naapaak |2|
ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥ laidaa bad duaae toon maaeaa kareh ikat |
ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥ jis no toon pateeaeidaa so san tujhai anit |
ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥ ahankaar kareh ahankaareea viaapiaa man kee mat |
ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥ tin prabh aap bhulaaeaa naa tis jaat na pat |3|
ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥ satigur purakh milaaeaa iko sajan soe |
ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥ har jan kaa raakhaa ek hai kiaa maanas haumai roe |
ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥ jo har jan bhaavai so kare dar fer na paavai koe |
ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥ naanak rataa rang har sabh jag meh chaanan hoe |4|1|71|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥ man bilaas bahu rang ghanaa drisatt bhool khuseea |
ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥ chhatradhaar baadisaaheea vich sahase pareea |1|
ਭਾਈ ਰੇ ਸੁਖੁ ਸਾਧਸੰਗਿ ਪਾਇਆ ॥ bhaaee re sukh saadhasang paaeaa |
ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥ likhiaa lekh tin purakh bidhaatai dukh sahasaa mitt geaa |1| rahaau |
ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥ jete thaan thanantaraa tete bhav aaeaa |
ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥ dhan paatee vadd bhoomeea meree meree kar pariaa |2|
ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥ hukam chalaae nisang hoe varatai afariaa |
ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥ sabh ko vasagat kar leon bin naavai khaak raliaa |3|
ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥ kott tetees sevakaa sidh saadhik dar khariaa |
ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥ giranbaaree vadd saahabee sabh naanak supan theea |4|2|72|
Original Gurmukhi with romanized transliteration, via the GurbaniNow API. An English translation will be added once a cleared translation is available.