Sikhism
Ang-31 13
Text
ਸਿਰੀਰਾਗੁ ਮਹਲਾ ੫ ॥ sireeraag mahalaa 5 |
ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ bhalake utth papoleeai vin bujhe mugadh ajaan |
ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥ so prabh chit na aaeo chhuttaigee bebaan |
ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥੧॥ satigur setee chit laae sadaa sadaa rang maan |1|
ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ praanee toon aaeaa laahaa lain |
ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥ lagaa kit kufakarre sabh mukadee chalee rain |1| rahaau |
ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ kudam kare pas pankheea disai naahee kaal |
ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ otai saath manukh hai faathaa maaeaa jaal |
ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥ mukate seee bhaaleeeh ji sachaa naam samaal |2|
ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥ jo ghar chhadd gavaavanaa so lagaa man maeh |
ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥ jithai jaae tudh varatanaa tis kee chintaa naeh |
ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥ faathe seee nikale ji gur kee pairee paeh |3|
ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥ koee rakh na sakee doojaa ko na dikhaae |
ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥ chaare kunddaa bhaal kai aae peaa saranaae |
ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥੭੩॥ naanak sachai paatisaeh ddubadaa leaa kadtaae |4|3|73|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥ gharree muhat kaa paahunaa kaaj savaaranahaar |
ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥ maaeaa kaam viaapiaa samajhai naahee gaavaar |
ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥ autth chaliaa pachhutaaeaa pariaa vas jandaar |1|
ਅੰਧੇ ਤੂੰ ਬੈਠਾ ਕੰਧੀ ਪਾਹਿ ॥ andhe toon baitthaa kandhee paeh |
ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥ je hovee poorab likhiaa taa gur kaa bachan kamaeh |1| rahaau |
ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥ haree naahee neh ddadduree pakee vadtanahaar |
ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥ lai lai daat pahutiaa laave kar teeaar |
ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥ jaa hoaa hukam kirasaan daa taa lun miniaa khetaar |2|
ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥ pahilaa pehar dhandhai geaa doojai bhar soeaa |
ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥ teejai jhaakh jhakhaaeaa chauthai bhor bheaa |
ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥ kad hee chit na aaeo jin jeeo pindd deea |3|
ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥ saadhasangat kau vaariaa jeeo keea kurabaan |
ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥ jis te sojhee man pee miliaa purakh sujaan |
ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥ naanak dditthaa sadaa naal har antarajaamee jaan |4|4|74|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥ sabhe galaa visaran iko visar na jaau |
ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ ॥ dhandhaa sabh jalaae kai gur naam deea sach suaau |
ਆਸਾ ਸਭੇ ਲਾਹਿ ਕੈ ਇਕਾ ਆਸ ਕਮਾਉ ॥ aasaa sabhe laeh kai ikaa aas kamaau |
ਜਿਨੀ ਸਤਿਗੁਰੁ ਸੇਵਿਆ ਤਿਨ ਅਗੈ ਮਿਲਿਆ ਥਾਉ ॥੧॥ jinee satigur seviaa tin agai miliaa thaau |1|
ਮਨ ਮੇਰੇ ਕਰਤੇ ਨੋ ਸਾਲਾਹਿ ॥ man mere karate no saalaeh |
ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥੧॥ ਰਹਾਉ ॥ sabhe chhadd siaanapaa gur kee pairee paeh |1| rahaau |
ਦੁਖ ਭੁਖ ਨਹ ਵਿਆਪਈ ਜੇ ਸੁਖਦਾਤਾ ਮਨਿ ਹੋਇ ॥ dukh bhukh neh viaapee je sukhadaataa man hoe |
ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥ kit hee kam na chhijeeai jaa hiradai sachaa soe |
ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ ॥ jis toon rakheh hath de tis maar na sakai koe |
ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥੨॥ sukhadaataa gur seveeai sabh avagan kadtai dhoe |2|
ਸੇਵਾ ਮੰਗੈ ਸੇਵਕੋ ਲਾਈਆਂ ਅਪੁਨੀ ਸੇਵ ॥ sevaa mangai sevako laaeean apunee sev |
Original Gurmukhi with romanized transliteration, via the GurbaniNow API. An English translation will be added once a cleared translation is available.