Sikhism
Ang-31 14
Text
ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥ saadhoo sang masakate tootthai paavaa dev |
ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ ॥ sabh kichh vasagat saahibai aape karan karev |
ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥ satigur kai balihaaranai manasaa sabh poorev |3|
ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥ eiko disai sajano iko bhaaee meet |
ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥ eikasai dee saamagaree ikasai dee hai reet |
ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥ eikas siau man maaniaa taa hoaa nihachal cheet |
ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥ sach khaanaa sach painanaa ttek naanak sach keet |4|5|75|
ਸਿਰੀਰਾਗੁ ਮਹਲਾ ੫ ॥ sireeraag mahalaa 5 |
ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ sabhe thok paraapate je aavai ik hath |
ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥ janam padaarath safal hai je sachaa sabad kath |
ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥ gur te mehal paraapate jis likhiaa hovai math |1|
ਮੇਰੇ ਮਨ ਏਕਸ ਸਿਉ ਚਿਤੁ ਲਾਇ ॥ mere man ekas siau chit laae |
ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥ ekas bin sabh dhandh hai sabh mithiaa mohu maae |1| rahaau |
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ lakh khuseea paatisaaheea je satigur nadar karee |
ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ nimakh ek har naam dee meraa man tan seetal hoe |
ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥ jis kau poorab likhiaa tin satigur charan gahe |2|
ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ safal moorat safalaa gharree jit sache naal piaar |
ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ dookh santaap na lagee jis har kaa naam adhaar |
ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥ baah pakarr gur kaadtiaa soee utariaa paar |3|
ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ thaan suhaavaa pavit hai jithai sant sabhaa |
ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ dtoee tis hee no milai jin pooraa guroo labhaa |
ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥ naanak badhaa ghar tahaan jithai mirat na janam jaraa |4|6|76|
ਸ੍ਰੀਰਾਗੁ ਮਹਲਾ ੫ ॥ sreeraag mahalaa 5 |
ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥ soee dhiaaeeai jeearre sir saahaan paatisaahu |
ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥ tis hee kee kar aas man jis kaa sabhas vesaahu |
ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥ sabh siaanapaa chhadd kai gur kee charanee paahu |1|
ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ man mere sukh sehaj setee jap naau |
ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥ aatth pehar prabh dhiaae toon gun goeind nit gaau |1| rahaau |
ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥ tis kee saranee par manaa jis jevadd avar na koe |
ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥ jis simarat sukh hoe ghanaa dukh darad na moole hoe |
ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥ sadaa sadaa kar chaakaree prabh saahib sachaa soe |2|
ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥ saadhasangat hoe niramalaa katteeai jam kee faas |
ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥ sukhadaataa bhai bhanjano tis aagai kar aradaas |
ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥ mihar kare jis miharavaan taan kaaraj aavai raas |3|
ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥ bahuto bahut vakhaaneeai aoocho aoochaa thaau |
ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥ varanaa chihanaa baaharaa keemat keh na sakaau |
ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥ naanak kau prabh meaa kar sach devahu apunaa naau |4|7|77|
ਸ੍ਰੀਰਾਗੁ ਮਹਲਾ ੫ ॥ sreeraag mahalaa 5 |
ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ naam dhiaae so sukhee tis mukh aoojal hoe |
ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥ poore gur te paaeeai paragatt sabhanee loe |
ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥ saadhasangat kai ghar vasai eko sachaa soe |1|
Original Gurmukhi with romanized transliteration, via the GurbaniNow API. An English translation will be added once a cleared translation is available.