U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-31 18

Text

1

ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥ aithai mileh vaddaaeea darageh paaveh thaau |3|

2

ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥ kare karaae aap prabh sabh kichh tis hee haath |

3

ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥ maar aape jeevaaladaa antar baahar saath |

4

ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥੪॥੧੫॥੮੫॥ naanak prabh saranaagatee sarab ghattaa ke naath |4|15|85|

5

ਸਿਰੀਰਾਗੁ ਮਹਲਾ ੫ ॥ sireeraag mahalaa 5 |

6

ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥ saran pe prabh aapane gur hoaa kirapaal |

7

ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥ satagur kai upadesiai binase sarab janjaal |

8

ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥ andar lagaa raam naam amrit nadar nihaal |1|

9

ਮਨ ਮੇਰੇ ਸਤਿਗੁਰ ਸੇਵਾ ਸਾਰੁ ॥ man mere satigur sevaa saar |

10

ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥ ਰਹਾਉ ॥ kare deaa prabh aapanee ik nimakh na manahu visaar | rahaau |

11

ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ ॥ gun govind nit gaaveeeh avagun kattanahaar |

12

ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥ bin har naam na sukh hoe kar dditthe bisathaar |

13

ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥੨॥ sahaje sifatee ratiaa bhavajal utare paar |2|

14

ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥ teerath varat lakh sanjamaa paaeeai saadhoo dhoor |

15

ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥ look kamaavai kis te jaa vekhai sadaa hadoor |

16

ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥ thaan thanantar rav rahiaa prabh meraa bharapoor |3|

17

ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥ sach paatisaahee amar sach sache sachaa thaan |

18

ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥ sachee kudarat dhaareean sach sirajion jahaan |

19

ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥ naanak japeeai sach naam hau sadaa sadaa kurabaan |4|16|86|

20

ਸਿਰੀਰਾਗੁ ਮਹਲਾ ੫ ॥ sireeraag mahalaa 5 |

21

ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ audam kar har jaapanaa vaddabhaagee dhan khaatt |

22

ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥ santasang har simaranaa mal janam janam kee kaatt |1|

23

ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥ man mere raam naam jap jaap |

24

ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥ man ichhe fal bhunch too sabh chookai sog santaap | rahaau |

25

ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥ jis kaaran tan dhaariaa so prabh dditthaa naal |

26

ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥ jal thal maheeal pooriaa prabh aapanee nadar nihaal |2|

27

ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥ man tan niramal hoeaa laagee saach pareet |

28

ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥ charan bhaje paarabraham ke sabh jap tap tin hee keet |3|

29

ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥ ratan javehar maanikaa amrit har kaa naau |

30

ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥ sookh sehaj aanand ras jan naanak har gun gaau |4|17|87|

31

ਸਿਰੀਰਾਗੁ ਮਹਲਾ ੫ ॥ sireeraag mahalaa 5 |

32

ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥ soee saasat saun soe jit japeeai har naau |

33

ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥ charan kamal gur dhan deea miliaa nithaave thaau |

34

ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥ saachee poonjee sach sanjamo aatth pehar gun gaau |

35

ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥ kar kirapaa prabh bhettiaa maran na aavan jaau |1|

36

ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥ mere man har bhaj sadaa ik rang |

37

ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥ ghatt ghatt antar rav rahiaa sadaa sahaaee sang |1| rahaau |

38

ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥ sukhaa kee mit kiaa ganee jaa simaree govind |

39

ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥ jin chaakhiaa se tripataasiaa uh ras jaanai jind |

Original Gurmukhi with romanized transliteration, via the GurbaniNow API. An English translation will be added once a cleared translation is available.