Sikhism
Ang-31 2
Text
ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ ॥ hau hau karatee jag firee naa dhan sanpai naal |
ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥ andhee naam na chetee sabh baadhee jamakaal |
ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥ satagur miliai dhan paaeaa har naamaa ridai samaal |3|
ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥ naam rate se niramale gur kai sehaj subhaae |
ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥ man tan raataa rang siau rasanaa rasan rasaae |
ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥ naanak rang na utarai jo har dhur chhoddiaa laae |4|14|47|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥ guramukh kripaa kare bhagat keejai bin gur bhagat na hoee |
ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ ॥ aapai aap milaae boojhai taa niramal hovai soee |
ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥ har jeeo saachaa saachee baanee sabad milaavaa hoee |1|
ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ bhaaee re bhagatiheen kaahe jag aaeaa |
ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ poore gur kee sev na keenee birathaa janam gavaaeaa |1| rahaau |
ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥ aape jagajeevan sukhadaataa aape bakhas milaae |
ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ jeea jant e kiaa vechaare kiaa ko aakh sunaae |
ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥ guramukh aape dee vaddaaee aape sev karaae |2|
ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ dekh kuttanb mohi lobhaanaa chaladiaa naal na jaaee |
ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥ satagur sev gun nidhaan paaeaa tis dee keem na paaee |
ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥੩॥ har prabh sakhaa meet prabh meraa ante hoe sakhaaee |3|
ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ aapanai man chit kahai kahaae bin gur aap na jaaee |
ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥ har jeeo daataa bhagat vachhal hai kar kirapaa man vasaaee |
ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥੧੫॥੪੮॥ naanak sobhaa surat dee prabh aape guramukh de vaddiaaee |4|15|48|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ dhan jananee jin jaaeaa dhan pitaa paradhaan |
ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥ satagur sev sukh paaeaa vichahu geaa gumaan |
ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥ dar sevan sant jan kharre paaein gunee nidhaan |1|
ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ ॥ mere man gur mukh dhiaae har soe |
ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥ gur kaa sabad man vasai man tan niramal hoe |1| rahaau |
ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥ kar kirapaa ghar aaeaa aape miliaa aae |
ਗੁਰਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥ gurasabadee saalaaheeai range sehaj subhaae |
ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥ sachai sach samaaeaa mil rahai na vichhurr jaae |2|
ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥ jo kichh karanaa su kar rahiaa avar na karanaa jaae |
ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥ chiree vichhune melian satagur panai paae |
ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥ aape kaar karaaeisee avar na karanaa jaae |3|
ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥ man tan rataa rang siau haumai taj vikaar |
ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥ ahinis hiradai rav rahai nirbhau naam nirankaar |
ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥ naanak aap milaaeian poorai sabad apaar |4|16|49|
ਸਿਰੀਰਾਗੁ ਮਹਲਾ ੩ ॥ sireeraag mahalaa 3 |
ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥ govid gunee nidhaan hai ant na paaeaa jaae |
ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥ kathanee badanee na paaeeai haumai vichahu jaae |
Original Gurmukhi with romanized transliteration, via the GurbaniNow API. An English translation will be added once a cleared translation is available.