U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-31 5

Text

1

ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥੩॥ manamukh janam birathaa geaa kiaa muhu desee jaae |3|

2

ਸਭ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥ sabh kichh aape aap hai haumai vich kehan na jaae |

3

ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥ gur kai sabad pachhaaneeai dukh haumai vichahu gavaae |

4

ਸਤਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ ॥ satagur sevan aapanaa hau tin kai laagau paae |

5

ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥੪॥੨੧॥੫੪॥ naanak dar sachai sachiaar heh hau tin balihaarai jaau |4|21|54|

6

ਸਿਰੀਰਾਗੁ ਮਹਲਾ ੩ ॥ sireeraag mahalaa 3 |

7

ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ je velaa vakhat veechaareeai taa kit velaa bhagat hoe |

8

ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ anadin naame ratiaa sache sachee soe |

9

ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ eik til piaaraa visarai bhagat kinehee hoe |

10

ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ man tan seetal saach siau saas na birathaa koe |1|

11

ਮੇਰੇ ਮਨ ਹਰਿ ਕਾ ਨਾਮੁ ਧਿਆਇ ॥ mere man har kaa naam dhiaae |

12

ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ saachee bhagat taa theeai jaa har vasai man aae |1| rahaau |

13

ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥ sahaje khetee raaheeai sach naam beej paae |

14

ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥ khetee jamee agalee manooaa rajaa sehaj subhaae |

15

ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ gur kaa sabad amrit hai jit peetai tikh jaae |

16

ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥ eihu man saachaa sach rataa sache rahiaa samaae |2|

17

ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥ aakhan vekhan bolanaa sabade rahiaa samaae |

18

ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥ baanee vajee chahu jugee sacho sach sunaae |

19

ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥ haumai meraa reh geaa sachai leaa milaae |

20

ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥ tin kau mehal hadoor hai jo sach rahe liv laae |3|

21

ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ nadaree naam dhiaaeeai vin karamaa paaeaa na jaae |

22

ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥ poorai bhaag satasangat lahai satagur bhettai jis aae |

23

ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥ anadin naame ratiaa dukh bikhiaa vichahu jaae |

24

ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥੪॥੨੨॥੫੫॥ naanak sabad milaavarraa naame naam samaae |4|22|55|

25

ਸਿਰੀਰਾਗੁ ਮਹਲਾ ੩ ॥ sireeraag mahalaa 3 |

26

ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ ॥ aapanaa bhau tin paaeon jin gur kaa sabad beechaar |

27

ਸਤਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥ satasangatee sadaa mil rahe sache ke gun saar |

28

ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰ ਧਾਰਿ ॥ dubidhaa mail chukaaeean har raakhiaa ur dhaar |

29

ਸਚੀ ਬਾਣੀ ਸਚੁ ਮਨਿ ਸਚੇ ਨਾਲਿ ਪਿਆਰੁ ॥੧॥ sachee baanee sach man sache naal piaar |1|

30

ਮਨ ਮੇਰੇ ਹਉਮੈ ਮੈਲੁ ਭਰ ਨਾਲਿ ॥ man mere haumai mail bhar naal |

31

ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥੧॥ ਰਹਾਉ ॥ har niramal sadaa sohanaa sabad savaaranahaar |1| rahaau |

32

ਸਚੈ ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ ਮਿਲਾਇ ॥ sachai sabad man mohiaa prabh aape le milaae |

33

ਅਨਦਿਨੁ ਨਾਮੇ ਰਤਿਆ ਜੋਤੀ ਜੋਤਿ ਸਮਾਇ ॥ anadin naame ratiaa jotee jot samaae |

34

ਜੋਤੀ ਹੂ ਪ੍ਰਭੁ ਜਾਪਦਾ ਬਿਨੁ ਸਤਗੁਰ ਬੂਝ ਨ ਪਾਇ ॥ jotee hoo prabh jaapadaa bin satagur boojh na paae |

35

ਜਿਨ ਕਉ ਪੂਰਬਿ ਲਿਖਿਆ ਸਤਗੁਰੁ ਭੇਟਿਆ ਤਿਨ ਆਇ ॥੨॥ jin kau poorab likhiaa satagur bhettiaa tin aae |2|

36

ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥ vin naavai sabh ddumanee doojai bhaae khuaae |

37

ਤਿਸੁ ਬਿਨੁ ਘੜੀ ਨ ਜੀਵਦੀ ਦੁਖੀ ਰੈਣਿ ਵਿਹਾਇ ॥ tis bin gharree na jeevadee dukhee rain vihaae |

38

ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥ bharam bhulaanaa andhulaa fir fir aavai jaae |

39

ਨਦਰਿ ਕਰੇ ਪ੍ਰਭੁ ਆਪਣੀ ਆਪੇ ਲਏ ਮਿਲਾਇ ॥੩॥ nadar kare prabh aapanee aape le milaae |3|

Original Gurmukhi with romanized transliteration, via the GurbaniNow API. An English translation will be added once a cleared translation is available.