U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-31 6

Text

1

ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ ਪਇਆ ਜਾਇ ॥ sabh kichh sunadaa vekhadaa kiau mukar peaa jaae |

2

ਪਾਪੋ ਪਾਪੁ ਕਮਾਵਦੇ ਪਾਪੇ ਪਚਹਿ ਪਚਾਇ ॥ paapo paap kamaavade paape pacheh pachaae |

3

ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੂਝ ਨ ਪਾਇ ॥ so prabh nadar na aavee manamukh boojh na paae |

4

ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ ਪਾਇ ॥੪॥੨੩॥੫੬॥ jis vekhaale soee vekhai naanak guramukh paae |4|23|56|

5

ਸ੍ਰੀਰਾਗੁ ਮਹਲਾ ੩ ॥ sreeraag mahalaa 3 |

6

ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥ bin gur rog na tuttee haumai peerr na jaae |

7

ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥ gur parasaadee man vasai naame rahai samaae |

8

ਗੁਰਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥੧॥ gurasabadee har paaeeai bin sabadai bharam bhulaae |1|

9

ਮਨ ਰੇ ਨਿਜ ਘਰਿ ਵਾਸਾ ਹੋਇ ॥ man re nij ghar vaasaa hoe |

10

ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥ raam naam saalaeh too fir aavan jaan na hoe |1| rahaau |

11

ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥ har iko daataa varatadaa doojaa avar na koe |

12

ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥ sabad saalaahee man vasai sahaje hee sukh hoe |

13

ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥੨॥ sabh nadaree andar vekhadaa jai bhaavai tai dee |2|

14

ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥ haumai sabhaa ganat hai ganatai nau sukh naeh |

15

ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥ bikh kee kaar kamaavanee bikh hee maeh samaeh |

16

ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥੩॥ bin naavai tthaur na paaeinee jamapur dookh sahaeh |3|

17

ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥ jeeo pindd sabh tis daa tisai daa aadhaar |

18

ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥ gur parasaadee bujheeai taa paae mokh duaar |

19

ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥੪॥੨੪॥੫੭॥ naanak naam salaeh toon ant na paaraavaar |4|24|57|

20

ਸਿਰੀਰਾਗੁ ਮਹਲਾ ੩ ॥ sireeraag mahalaa 3 |

21

ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥ tinaa anand sadaa sukh hai jinaa sach naam aadhaar |

22

ਗੁਰਸਬਦੀ ਸਚੁ ਪਾਇਆ ਦੂਖ ਨਿਵਾਰਣਹਾਰੁ ॥ gurasabadee sach paaeaa dookh nivaaranahaar |

23

ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥ sadaa sadaa saache gun gaaveh saachai naae piaar |

24

ਕਿਰਪਾ ਕਰਿ ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥੧॥ kirapaa kar kai aapanee diton bhagat bhanddaar |1|

25

ਮਨ ਰੇ ਸਦਾ ਅਨੰਦੁ ਗੁਣ ਗਾਇ ॥ man re sadaa anand gun gaae |

26

ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥ sachee baanee har paaeeai har siau rahai samaae |1| rahaau |

27

ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥ sachee bhagatee man laal theea rataa sehaj subhaae |

28

ਗੁਰਸਬਦੀ ਮਨੁ ਮੋਹਿਆ ਕਹਣਾ ਕਛੂ ਨ ਜਾਇ ॥ gurasabadee man mohiaa kahanaa kachhoo na jaae |

29

ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥ jihavaa ratee sabad sachai amrit peevai ras gun gaae |

30

ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥੨॥ guramukh ehu rang paaeeai jis no kirapaa kare rajaae |2|

31

ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥ sansaa ihu sansaar hai sutiaa rain vihaae |

32

ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥ eik aapanai bhaanai kadt leian aape leon milaae |

33

ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥ aape hee aap man vasiaa maaeaa mohu chukaae |

34

ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥੩॥ aap vaddaaee diteean guramukh dee bujhaae |3|

35

ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥ sabhanaa kaa daataa ek hai bhuliaa le samajhaae |

36

ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥ eik aape aap khuaaeian doojai chhaddian laae |

37

ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ ॥ guramatee har paaeeai jotee jot milaae |

38

ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਸਮਾਇ ॥੪॥੨੫॥੫੮॥ anadin naame ratiaa naanak naam samaae |4|25|58|

39

ਸਿਰੀਰਾਗੁ ਮਹਲਾ ੩ ॥ sireeraag mahalaa 3 |

40

ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥ gunavantee sach paaeaa trisanaa taj vikaar |

41

ਗੁਰਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ ॥ gurasabadee man rangiaa rasanaa prem piaar |

Original Gurmukhi with romanized transliteration, via the GurbaniNow API. An English translation will be added once a cleared translation is available.