U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-31 7

Text

1

ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥ bin satigur kinai na paaeo kar vekhahu man veechaar |

2

ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥੧॥ manamukh mail na utarai jichar gur sabad na kare piaar |1|

3

ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ man mere satigur kai bhaanai chal |

4

ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥ nij ghar vaseh amrit peeveh taa sukh laheh mehal |1| rahaau |

5

ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥ aaugunavantee gun ko nahee behan na milai hadoor |

6

ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥ manamukh sabad na jaanee avagan so prabh door |

7

ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥ jinee sach pachhaaniaa sach rate bharapoor |

8

ਗੁਰਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥ gurasabadee man bedhiaa prabh miliaa aap hadoor |2|

9

ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥ aape rangan rangion sabade leon milaae |

10

ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥ sachaa rang na utarai jo sach rate liv laae |

11

ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥ chaare kunddaa bhav thake manamukh boojh na paae |

12

ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥ jis satigur mele so milai sachai sabad samaae |3|

13

ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥ mitr ghanere kar thakee meraa dukh kaattai koe |

14

ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥ mil preetam dukh kattiaa sabad milaavaa hoe |

15

ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥ sach khattanaa sach raas hai sache sachee soe |

16

ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥ sach mile se na vichhurreh naanak guramukh hoe |4|26|59|

17

ਸਿਰੀਰਾਗੁ ਮਹਲਾ ੩ ॥ sireeraag mahalaa 3 |

18

ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ ॥ aape kaaran karataa kare srisatt dekhai aap upaae |

19

ਸਭ ਏਕੋ ਇਕੁ ਵਰਤਦਾ ਅਲਖੁ ਨ ਲਖਿਆ ਜਾਇ ॥ sabh eko ik varatadaa alakh na lakhiaa jaae |

20

ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ ॥ aape prabhoo deaal hai aape dee bujhaae |

21

ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥ guramatee sad man vasiaa sach rahe liv laae |1|

22

ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ ॥ man mere gur kee man lai rajaae |

23

ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥੧॥ ਰਹਾਉ ॥ man tan seetal sabh theeai naam vasai man aae |1| rahaau |

24

ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥ jin kar kaaran dhaariaa soee saar karee |

25

ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ ॥ gur kai sabad pachhaaneeai jaa aape nadar karee |

26

ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥ se jan sabade sohane tith sachai darabaar |

27

ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥੨॥ guramukh sachai sabad rate aap mele karataar |2|

28

ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥ guramatee sach salaahanaa jis daa ant na paaraavaar |

29

ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥ ghatt ghatt aape hukam vasai hukame kare beechaar |

30

ਗੁਰਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥ gurasabadee saalaaheeai haumai vichahu khoe |

31

ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥੩॥ saa dhan naavai baaharee avaganavantee roe |3|

32

ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥ sach salaahee sach lagaa sachai naae tripat hoe |

33

ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥ gun veechaaree gun sangrahaa avagun kadtaa dhoe |

34

ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥ aape mel milaaeidaa fir vechhorraa na hoe |

35

ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ॥੪॥੨੭॥੬੦॥ naanak gur saalaahee aapanaa jidoo paaee prabh soe |4|27|60|

36

ਸਿਰੀਰਾਗੁ ਮਹਲਾ ੩ ॥ sireeraag mahalaa 3 |

37

ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥ sun sun kaam gahelee kiaa chaleh baah luddaae |

38

ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥ aapanaa pir na pachhaanahee kiaa muhu deseh jaae |

39

ਜਿਨੀ ਸਖਂੀ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥ jinee sakhanee kant pachhaaniaa hau tin kai laagau paae |

40

ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥ tin hee jaisee thee rahaa satasangat mel milaae |1|

Original Gurmukhi with romanized transliteration, via the GurbaniNow API. An English translation will be added once a cleared translation is available.