Sikhism
Ang-401 15
Text
ਗੁਰ ਪਰਸਾਦੀ ਕਰਮ ਕਮਾਉ ॥ gur parasaadee karam kamaau |
ਨਾਮੇ ਰਾਤਾ ਹਰਿ ਗੁਣ ਗਾਉ ॥੫॥ naame raataa har gun gaau |5|
ਗੁਰ ਸੇਵਾ ਤੇ ਆਪੁ ਪਛਾਤਾ ॥ gur sevaa te aap pachhaataa |
ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥ amrit naam vasiaa sukhadaataa |
ਅਨਦਿਨੁ ਬਾਣੀ ਨਾਮੇ ਰਾਤਾ ॥੬॥ anadin baanee naame raataa |6|
ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥ meraa prabh laae taa ko laagai |
ਹਉਮੈ ਮਾਰੇ ਸਬਦੇ ਜਾਗੈ ॥ haumai maare sabade jaagai |
ਐਥੈ ਓਥੈ ਸਦਾ ਸੁਖੁ ਆਗੈ ॥੭॥ aithai othai sadaa sukh aagai |7|
ਮਨੁ ਚੰਚਲੁ ਬਿਧਿ ਨਾਹੀ ਜਾਣੈ ॥ man chanchal bidh naahee jaanai |
ਮਨਮੁਖਿ ਮੈਲਾ ਸਬਦੁ ਨ ਪਛਾਣੈ ॥ manamukh mailaa sabad na pachhaanai |
ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥ guramukh niramal naam vakhaanai |8|
ਹਰਿ ਜੀਉ ਆਗੈ ਕਰੀ ਅਰਦਾਸਿ ॥ har jeeo aagai karee aradaas |
ਸਾਧੂ ਜਨ ਸੰਗਤਿ ਹੋਇ ਨਿਵਾਸੁ ॥ saadhoo jan sangat hoe nivaas |
ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥ kilavikh dukh kaatte har naam pragaas |9|
ਕਰਿ ਬੀਚਾਰੁ ਆਚਾਰੁ ਪਰਾਤਾ ॥ kar beechaar aachaar paraataa |
ਸਤਿਗੁਰ ਬਚਨੀ ਏਕੋ ਜਾਤਾ ॥ satigur bachanee eko jaataa |
ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥ naanak raam naam man raataa |10|7|
ਆਸਾ ਮਹਲਾ ੧ ॥ aasaa mahalaa 1 |
ਮਨੁ ਮੈਗਲੁ ਸਾਕਤੁ ਦੇਵਾਨਾ ॥ man maigal saakat devaanaa |
ਬਨ ਖੰਡਿ ਮਾਇਆ ਮੋਹਿ ਹੈਰਾਨਾ ॥ ban khandd maaeaa mohi hairaanaa |
ਇਤ ਉਤ ਜਾਹਿ ਕਾਲ ਕੇ ਚਾਪੇ ॥ eit ut jaeh kaal ke chaape |
ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥ guramukh khoj lahai ghar aape |1|
ਬਿਨੁ ਗੁਰਸਬਦੈ ਮਨੁ ਨਹੀ ਠਉਰਾ ॥ bin gurasabadai man nahee tthauraa |
ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ ॥ simarahu raam naam at niramal avar tiaagahu haumai kauraa |1| rahaau |
ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥ eihu man mugadh kahahu kiau rahasee |
ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥ bin samajhe jam kaa dukh sahasee |
ਆਪੇ ਬਖਸੇ ਸਤਿਗੁਰੁ ਮੇਲੈ ॥ aape bakhase satigur melai |
ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥ kaal kanttak maare sach pelai |2|
ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥ eihu man karamaa ihu man dharamaa |
ਇਹੁ ਮਨੁ ਪੰਚ ਤਤੁ ਤੇ ਜਨਮਾ ॥ eihu man panch tat te janamaa |
ਸਾਕਤੁ ਲੋਭੀ ਇਹੁ ਮਨੁ ਮੂੜਾ ॥ saakat lobhee ihu man moorraa |
ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥ guramukh naam japai man roorraa |3|
ਗੁਰਮੁਖਿ ਮਨੁ ਅਸਥਾਨੇ ਸੋਈ ॥ guramukh man asathaane soee |
ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥ guramukh tribhavan sojhee hoee |
ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥ eihu man jogee bhogee tap taapai |
ਗੁਰਮੁਖਿ ਚੀਨੈੑ ਹਰਿ ਪ੍ਰਭੁ ਆਪੈ ॥੪॥ guramukh cheenai har prabh aapai |4|
ਮਨੁ ਬੈਰਾਗੀ ਹਉਮੈ ਤਿਆਗੀ ॥ man bairaagee haumai tiaagee |
ਘਟਿ ਘਟਿ ਮਨਸਾ ਦੁਬਿਧਾ ਲਾਗੀ ॥ ghatt ghatt manasaa dubidhaa laagee |
ਰਾਮ ਰਸਾਇਣੁ ਗੁਰਮੁਖਿ ਚਾਖੈ ॥ raam rasaaein guramukh chaakhai |
ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥ dar ghar mahalee har pat raakhai |5|
ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥ eihu man raajaa soor sangraam |
ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥ eihu man nirbhau guramukh naam |
ਮਾਰੇ ਪੰਚ ਅਪੁਨੈ ਵਸਿ ਕੀਏ ॥ maare panch apunai vas kee |
ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥ haumai graas ikat thaae kee |6|
ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥ guramukh raag suaad an tiaage |
ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥ guramukh ihu man bhagatee jaage |
ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥ anahad sun maaniaa sabad veechaaree |
ਆਤਮੁ ਚੀਨਿੑ ਭਏ ਨਿਰੰਕਾਰੀ ॥੭॥ aatam cheena bhe nirankaaree |7|
ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥ eihu man niramal dar ghar soee |
ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥ guramukh bhagat bhaau dhun hoee |
ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥ ahinis har jas gur parasaad |
ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥ ghatt ghatt so prabh aad jugaad |8|
ਰਾਮ ਰਸਾਇਣਿ ਇਹੁ ਮਨੁ ਮਾਤਾ ॥ raam rasaaein ihu man maataa |
ਸਰਬ ਰਸਾਇਣੁ ਗੁਰਮੁਖਿ ਜਾਤਾ ॥ sarab rasaaein guramukh jaataa |
ਭਗਤਿ ਹੇਤੁ ਗੁਰ ਚਰਣ ਨਿਵਾਸਾ ॥ bhagat het gur charan nivaasaa |
ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥ naanak har jan ke daasan daasaa |9|8|
Original Gurmukhi with romanized transliteration, via the GurbaniNow API. An English translation will be added once a cleared translation is available.