U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 18

Text

1

ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ thaan mukaam jale bij mandar muchh muchh kueir rulaaeaa |

2

ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥ koee mugal na hoaa andhaa kinai na parachaa laaeaa |4|

3

ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ mugal patthaanaa bhee larraaee ran meh teg vagaaee |

4

ਓਨੑੀ ਤੁਪਕ ਤਾਣਿ ਚਲਾਈ ਓਨੑੀ ਹਸਤਿ ਚਿੜਾਈ ॥ onaee tupak taan chalaaee onaee hasat chirraaee |

5

ਜਿਨੑ ਕੀ ਚੀਰੀ ਦਰਗਹ ਪਾਟੀ ਤਿਨੑਾ ਮਰਣਾ ਭਾਈ ॥੫॥ jina kee cheeree daragah paattee tinaa maranaa bhaaee |5|

6

ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ eik hindavaanee avar turakaanee bhattiaanee tthakuraanee |

7

ਇਕਨੑਾ ਪੇਰਣ ਸਿਰ ਖੁਰ ਪਾਟੇ ਇਕਨੑਾ ਵਾਸੁ ਮਸਾਣੀ ॥ eikanaa peran sir khur paatte ikanaa vaas masaanee |

8

ਜਿਨੑ ਕੇ ਬੰਕੇ ਘਰੀ ਨ ਆਇਆ ਤਿਨੑ ਕਿਉ ਰੈਣਿ ਵਿਹਾਣੀ ॥੬॥ jina ke banke gharee na aaeaa tina kiau rain vihaanee |6|

9

ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ aape kare karaae karataa kis no aakh sunaaeeai |

10

ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥ dukh sukh terai bhaanai hovai kis thai jaae rooaaeeai |

11

ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥ hukamee hukam chalaae vigasai naanak likhiaa paaeeai |7|12|

12

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

13

ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥ aasaa kaafee mahalaa 1 ghar 8 asattapadeea |

14

ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ jaise goeil goeilee taise sansaaraa |

15

ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥ koorr kamaaveh aadamee baandheh ghar baaraa |1|

16

ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥ jaagahu jaagahu sootiho chaliaa vanajaaraa |1| rahaau |

17

ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ neet neet ghar baandheeeh je rahanaa hoee |

18

ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥ pindd pavai jeeo chalasee je jaanai koee |2|

19

ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ohee ohee kiaa karahu hai hosee soee |

20

ਤੁਮ ਰੋਵਹੁਗੇ ਓਸ ਨੋ ਤੁਮੑ ਕਉ ਕਉਣੁ ਰੋਈ ॥੩॥ tum rovahuge os no tuma kau kaun roee |3|

21

ਧੰਧਾ ਪਿਟਿਹੁ ਭਾਈਹੋ ਤੁਮੑ ਕੂੜੁ ਕਮਾਵਹੁ ॥ dhandhaa pittihu bhaaeeho tuma koorr kamaavahu |

22

ਓਹੁ ਨ ਸੁਣਈ ਕਤ ਹੀ ਤੁਮੑ ਲੋਕ ਸੁਣਾਵਹੁ ॥੪॥ ohu na sunee kat hee tuma lok sunaavahu |4|

23

ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ jis te sutaa naanakaa jaagaae soee |

24

ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥ je ghar boojhai aapanaa taan need na hoee |5|

25

ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ je chaladaa lai chaliaa kichh sanpai naale |

26

ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥ taa dhan sanchahu dekh kai boojhahu beechaare |6|

27

ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ vanaj karahu makhasood laihu mat pachhotaavahu |

28

ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥ aaugan chhoddahu gun karahu aise tat paraavahu |7|

29

ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ dharam bhoom sat beej kar aisee kiras kamaavahu |

30

ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥ taan vaapaaree jaaneeahu laahaa lai jaavahu |8|

31

ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ karam hovai satigur milai boojhai beechaaraa |

32

ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥ naam vakhaanai sune naam naame biauhaaraa |9|

33

ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ jiau laahaa tottaa tivai vaatt chaladee aaee |

34

ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥ jo tis bhaavai naanakaa saaee vaddiaaee |10|13|

35

ਆਸਾ ਮਹਲਾ ੧ ॥ aasaa mahalaa 1 |

36

ਚਾਰੇ ਕੁੰਡਾ ਢੂਢੀਆ ਕੋ ਨੀਮੑੀ ਮੈਡਾ ॥ chaare kunddaa dtoodteea ko neemaee maiddaa |

37

ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥ je tudh bhaavai saahibaa too mai hau taiddaa |1|

38

ਦਰੁ ਬੀਭਾ ਮੈ ਨੀਮਿੑ ਕੋ ਕੈ ਕਰੀ ਸਲਾਮੁ ॥ dar beebhaa mai neema ko kai karee salaam |

39

ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥ hiko maiddaa too dhanee saachaa mukh naam |1| rahaau |

40

ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ sidhaa sevan sidh peer maageh ridh sidh |

41

ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥ mai ik naam na veesarai saache gur budh |2|

Original Gurmukhi with romanized transliteration, via the GurbaniNow API. An English translation will be added once a cleared translation is available.