U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 21

Text

1

ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥ jehee sev karaaeeai karanee bhee saaee |

2

ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥ aap kare kis aakheeai vekhai vaddiaaee |7|

3

ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥ gur kee sevaa so kare jis aap karaae |

4

ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥ naanak sir de chhootteeai daragah pat paae |8|18|

5

ਆਸਾ ਮਹਲਾ ੧ ॥ aasaa mahalaa 1 |

6

ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥ roorro tthaakur maaharo roorree gurabaanee |

7

ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥ vaddai bhaag satigur milai paaeeai pad nirabaanee |1|

8

ਮੈ ਓਲੑਗੀਆ ਓਲੑਗੀ ਹਮ ਛੋਰੂ ਥਾਰੇ ॥ mai olageea olagee ham chhoroo thaare |

9

ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥ jiau toon raakheh tiau rahaa mukh naam hamaare |1| rahaau |

10

ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥ darasan kee piaasaa ghanee bhaanai man bhaaeeai |

11

ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥ mere tthaakur haath vaddiaaeea bhaanai pat paaeeai |2|

12

ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥ saachau door na jaaneeai antar hai soee |

13

ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥ jeh dekhaa teh rav rahe kin keemat hoee |3|

14

ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥ aap kare aape hare vekhai vaddiaaee |

15

ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥ guramukh hoe nihaaleeai iau keemat paaee |4|

16

ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥ jeevadiaa laahaa milai gur kaar kamaavai |

17

ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥ poorab hovai likhiaa taa satigur paavai |5|

18

ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥ manamukh tottaa nit hai bharameh bharamaae |

19

ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥ manamukh andh na chetee kiau darasan paae |6|

20

ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥ taa jag aaeaa jaaneeai saachai liv laae |

21

ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥ gur bhette paaras bhe jotee jot milaae |7|

22

ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥ ahinis rahai niraalamo kaar dhur kee karanee |

23

ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥ naanak naam santokheea raate har charanee |8|19|

24

ਆਸਾ ਮਹਲਾ ੧ ॥ aasaa mahalaa 1 |

25

ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥ ketaa aakhan aakheeai taa ke ant na jaanaa |

26

ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥ mai nidhariaa dhar ek toon mai taan sataanaa |1|

27

ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥ naanak kee aradaas hai sach naam suhelaa |

28

ਆਪੁ ਗਇਆ ਸੋਝੀ ਪਈ ਗੁਰਸਬਦੀ ਮੇਲਾ ॥੧॥ ਰਹਾਉ ॥ aap geaa sojhee pee gurasabadee melaa |1| rahaau |

29

ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥ haumai garab gavaaeeai paaeeai veechaar |

30

ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥ saahib siau man maaniaa de saach adhaar |2|

31

ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥ ahinis naam santokheea sevaa sach saaee |

32

ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥ taa kau bighan na laagee chaalai hukam rajaaee |3|

33

ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ hukam rajaaee jo chalai so pavai khajaanai |

34

ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥ khotte tthavar na paaeinee rale jootthaanai |4|

35

ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥ nit nit kharaa samaaleeai sach saudaa paaeeai |

36

ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥ khotte nadar na aavanee le agan jalaaeeai |5|

37

ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ jinee aatam cheeniaa paramaatam soee |

38

ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥ eko amrit birakh hai fal amrit hoee |6|

39

ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥ amrit fal jinee chaakhiaa sach rahe aghaaee |

40

ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥ tinaa bharam na bhed hai har rasan rasaaee |7|

41

ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥ hukam sanjogee aaeaa chal sadaa rajaaee |

42

ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥ aauganiaare kau gun naanakai sach milai vaddaaee |8|20|

43

ਆਸਾ ਮਹਲਾ ੧ ॥ aasaa mahalaa 1 |

44

ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥ man raatau har naae sach vakhaaniaa |

45

ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥ lokaa daa kiaa jaae jaa tudh bhaaniaa |1|

Original Gurmukhi with romanized transliteration, via the GurbaniNow API. An English translation will be added once a cleared translation is available.