U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 25

Text

1

ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥ aapanai hath vaddiaaeea de naame laae |

2

ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥੮॥੪॥੨੬॥ naanak naam nidhaan man vasiaa vaddiaaee paae |8|4|26|

3

ਆਸਾ ਮਹਲਾ ੩ ॥ aasaa mahalaa 3 |

4

ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥ sun man man vasaae toon aape aae milai mere bhaaee |

5

ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥੧॥ anadin sachee bhagat kar sachai chit laaee |1|

6

ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥ eko naam dhiaae toon sukh paaveh mere bhaaee |

7

ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥੧॥ ਰਹਾਉ ॥ haumai doojaa door kar vaddee vaddiaaee |1| rahaau |

8

ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥ eis bhagatee no sur nar mun jan lochade vin satigur paaee na jaae |

9

ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥੨॥ panddit parrade jotikee tin boojh na paae |2|

10

ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥ aapai thai sabh rakhion kichh kehan na jaaee |

11

ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥੩॥ aape dee su paaeeai gur boojh bujhaaee |3|

12

ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥ jeea jant sabh tis de sabhanaa kaa soee |

13

ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥੪॥ mandaa kis no aakheeai je doojaa hoee |4|

14

ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥ eiko hukam varatadaa ekaa sir kaaraa |

15

ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥ aap bhavaalee diteean antar lobh vikaaraa |5|

16

ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥ eik aape guramukh keetian boojhan veechaaraa |

17

ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥ bhagat bhee onaa no bakhaseean antar bhanddaaraa |6|

18

ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥ giaaneea no sabh sach hai sach sojhee hoee |

19

ਓਇ ਭੁਲਾਏ ਕਿਸੈ ਦੇ ਨ ਭੁਲਨੑੀ ਸਚੁ ਜਾਣਨਿ ਸੋਈ ॥੭॥ oe bhulaae kisai de na bhulanaee sach jaanan soee |7|

20

ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥ ghar meh panch varatade panche veechaaree |

21

ਨਾਨਕ ਬਿਨੁ ਸਤਿਗੁਰ ਵਸਿ ਨ ਆਵਨੑੀ ਨਾਮਿ ਹਉਮੈ ਮਾਰੀ ॥੮॥੫॥੨੭॥ naanak bin satigur vas na aavanaee naam haumai maaree |8|5|27|

22

ਆਸਾ ਮਹਲਾ ੩ ॥ aasaa mahalaa 3 |

23

ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥ gharai andar sabh vath hai baahar kichh naahee |

24

ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥੧॥ gur parasaadee paaeeai antar kapatt khulaahee |1|

25

ਸਤਿਗੁਰ ਤੇ ਹਰਿ ਪਾਈਐ ਭਾਈ ॥ satigur te har paaeeai bhaaee |

26

ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥੧॥ ਰਹਾਉ ॥ antar naam nidhaan hai poorai satigur deea dikhaaee |1| rahaau |

27

ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥ har kaa gaahak hovai so le paae ratan veechaaraa |

28

ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥੨॥ andar kholai dib disatt dekhai mukat bhanddaaraa |2|

29

ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥ andar mehal anek heh jeeo kare vaseraa |

30

ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ ॥੩॥ man chindiaa fal paaeisee fir hoe na feraa |3|

31

ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥ paarakheea vath samaal lee gur sojhee hoee |

32

ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥੪॥ naam padaarath amul saa guramukh paavai koee |4|

33

ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥ baahar bhaale su kiaa lahai vath gharai andar bhaaee |

34

ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥੫॥ bharame bhoolaa sabh jag firai manamukh pat gavaaee |5|

35

ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥ ghar dar chhodde aapanaa par ghar jhootthaa jaaee |

36

ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥੬॥ chorai vaangoo pakarreeai bin naavai chottaa khaaee |6|

37

ਜਿਨੑੀ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥ jinaee ghar jaataa aapanaa se sukhee bhaaee |

38

ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥੭॥ antar braham pachhaaniaa gur kee vaddiaaee |7|

39

ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥ aape daan kare kis aakheeai aape dee bujhaaee |

40

ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥੮॥੬॥੨੮॥ naanak naam dhiaae toon dar sachai sobhaa paaee |8|6|28|

Original Gurmukhi with romanized transliteration, via the GurbaniNow API. An English translation will be added once a cleared translation is available.