Sikhism
Ang-401 29
Text
ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥ sahaje naam dhiaaeeai giaan paragatt hoe |1|
ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥ e man mat jaaneh har door hai sadaa vekh hadoor |
ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ sad sunadaa sad vekhadaa sabad rahiaa bharapoor |1| rahaau |
ਗੁਰਮੁਖਿ ਆਪੁ ਪਛਾਣਿਆ ਤਿਨੑੀ ਇਕ ਮਨਿ ਧਿਆਇਆ ॥ guramukh aap pachhaaniaa tinaee ik man dhiaaeaa |
ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥ sadaa raveh pir aapanaa sachai naam sukh paaeaa |2|
ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥ e man teraa ko nahee kar vekh sabad veechaar |
ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥ har saranaaee bhaj pau paaeihi mokh duaar |3|
ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥ sabad suneeai sabad bujheeai sach rahai liv laae |
ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥ sabade haumai maareeai sachai mehal sukh paae |4|
ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥ eis jug meh sobhaa naam kee bin naavai sobh na hoe |
ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥ eih maaeaa kee sobhaa chaar dihaarre jaadee bilam na hoe |5|
ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥ jinee naam visaariaa se mue mar jaeh |
ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥ har ras saad na aaeo bisattaa maeh samaeh |6|
ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥ eik aape bakhas milaaeian anadin naame laae |
ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥ sach kamaaveh sach raheh sache sach samaeh |7|
ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨੑਾ ਭਰਮਾਇ ॥ bin sabadai suneeai na dekheeai jag bolaa anaa bharamaae |
ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥ bin naavai dukh paaeisee naam milai tisai rajaae |8|
ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥ jin baanee siau chit laaeaa se jan niramal paravaan |
ਨਾਨਕ ਨਾਮੁ ਤਿਨੑਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥ naanak naam tinaa kade na veesarai se dar sache jaan |9|13|35|
ਆਸਾ ਮਹਲਾ ੩ ॥ aasaa mahalaa 3 |
ਸਬਦੌ ਹੀ ਭਗਤ ਜਾਪਦੇ ਜਿਨੑ ਕੀ ਬਾਣੀ ਸਚੀ ਹੋਇ ॥ sabadau hee bhagat jaapade jina kee baanee sachee hoe |
ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥ vichahu aap geaa naau maniaa sach milaavaa hoe |1|
ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥ har har naam jan kee pat hoe |
ਸਫਲੁ ਤਿਨੑਾ ਕਾ ਜਨਮੁ ਹੈ ਤਿਨੑ ਮਾਨੈ ਸਭੁ ਕੋਇ ॥੧॥ ਰਹਾਉ ॥ safal tinaa kaa janam hai tina maanai sabh koe |1| rahaau |
ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ haumai meraa jaat hai at krodh abhimaan |
ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥ sabad marai taa jaat jaae jotee jot milai bhagavaan |2|
ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥ pooraa satigur bhettiaa safal janam hamaaraa |
ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥ naam navai nidh paaeaa bhare akhutt bhanddaaraa |3|
ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨੑਾ ਨਾਮੁ ਪਿਆਰਾ ॥ aaveh is raasee ke vaapaaree jinaa naam piaaraa |
ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨੑਾ ਅੰਤਰਿ ਸਬਦੁ ਵੀਚਾਰਾ ॥੪॥ guramukh hovai so dhan paae tinaa antar sabad veechaaraa |4|
ਭਗਤੀ ਸਾਰ ਨ ਜਾਣਨੑੀ ਮਨਮੁਖ ਅਹੰਕਾਰੀ ॥ bhagatee saar na jaananaee manamukh ahankaaree |
ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥ dhurahu aap khuaaeian jooai baajee haaree |5|
ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥ bin piaarai bhagat na hovee naa sukh hoe sareer |
ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥ prem padaarath paaeeai gur bhagatee man dheer |6|
ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰਸਬਦ ਵੀਚਾਰਿ ॥ jis no bhagat karaae so kare gurasabad veechaar |
ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥ hiradai eko naam vasai haumai dubidhaa maar |7|
ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ ॥ bhagataa kee jat pat ekuo naam hai aape le savaar |
ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥ sadaa saranaaee tis kee jiau bhaavai tiau kaaraj saar |8|
Original Gurmukhi with romanized transliteration, via the GurbaniNow API. An English translation will be added once a cleared translation is available.