Sikhism
Ang-401 36
Text
ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ dhan pireh melaa hoe suaamee aap prabh kirapaa kare |
ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥ sejaa suhaavee sang pir kai saat sar amrit bhare |
ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥ kar deaa meaa deaal saache sabad mil gun gaavo |
ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥ naanakaa har var dekh bigasee mundh man omaaho |1|
ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥ mundh sehaj salonarree ik prem binantee raam |
ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥ mai man tan har bhaavai prabh sangam raatee raam |
ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥ prabh prem raatee har binantee naam har kai sukh vasai |
ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥ tau gun pachhaaneh taa prabh jaaneh gunah vas avagan nasai |
ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥ tudh baajh ik til reh na saakaa kehan sunan na dheeje |
ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥ naanakaa priau priau kar pukaare rasan ras man bheeje |2|
ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥ sakheeho sahelarreeho meraa pir vanajaaraa raam |
ਹਰਿ ਨਾਮੋੁ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥ har naamuo vananjarriaa ras mol apaaraa raam |
ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ ॥ mol amolo sach ghar dtolo prabh bhaavai taa mundh bhalee |
ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥ eik sang har kai kareh raleea hau pukaaree dar khalee |
ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥ karan kaaran samarath sreedhar aap kaaraj saare |
ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥ naanak nadaree dhan sohaagan sabad abh saadhaare |3|
ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥ ham ghar saachaa sohilarraa prabh aaeiarre meetaa raam |
ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥ raave rang raatarriaa man leearraa deetaa raam |
ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥ aapanaa man deea har var leea jiau bhaavai tiau raave |
ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥ tan man pir aagai sabad sabhaagai ghar amrit fal paave |
ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥ budh paatth na paaeeai bahu chaturaaeeai bhaae milai man bhaane |
ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥ naanak tthaakur meet hamaare ham naahee lokaane |4|1|
ਆਸਾ ਮਹਲਾ ੧ ॥ aasaa mahalaa 1 |
ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ anahado anahad vaajai run jhunakaare raam |
ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥ meraa mano meraa man raataa laal piaare raam |
ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥ anadin raataa man bairaagee sun manddal ghar paaeaa |
ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥ aad purakh aparanpar piaaraa satigur alakh lakhaaeaa |
ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥ aasan baisan thir naaraaein tith man raataa veechaare |
ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥੧॥ naanak naam rate bairaagee anahad run jhunakaare |1|
ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ ॥ tit agam tith agam pure kahu kit bidh jaaeeai raam |
ਸਚੁ ਸੰਜਮੋ ਸਾਰਿ ਗੁਣਾ ਗੁਰਸਬਦੁ ਕਮਾਈਐ ਰਾਮ ॥ sach sanjamo saar gunaa gurasabad kamaaeeai raam |
ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ ॥ sach sabad kamaaeeai nij ghar jaaeeai paaeeai gunee nidhaanaa |
ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥ tit saakhaa mool pat nahee ddaalee sir sabhanaa paradhaanaa |
ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥ jap tap kar kar sanjam thaakee hatth nigreh nahee paaeeai |
ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥ naanak sehaj mile jagajeevan satigur boojh bujhaaeeai |2|
ਗੁਰੁ ਸਾਗਰੋ ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥ gur saagaro ratanaagar tith ratan ghanere raam |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”