Sikhism
Ang-401 37
Text
ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥ kar majano sapat sare man niramal mere raam |
ਨਿਰਮਲ ਜਲਿ ਨੑਾਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥ niramal jal naae jaa prabh bhaae panch mile veechaare |
ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥ kaam karodh kapatt bikhiaa taj sach naam ur dhaare |
ਹਉਮੈ ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ ॥ haumai lobh lehar lab thaake paae deen deaalaa |
ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥੩॥ naanak gur samaan teerath nahee koee saache gur gopaalaa |3|
ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥ hau ban bano dekh rahee trin dekh sabaaeaa raam |
ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥ tribhavano tujheh keea sabh jagat sabaaeaa raam |
ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥ teraa sabh keea toon thir theea tudh samaan ko naahee |
ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥ toon daataa sabh jaachik tere tudh bin kis saalaahee |
ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥ anamangiaa daan deejai daate teree bhagat bhare bhanddaaraa |
ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥੪॥੨॥ raam naam bin mukat na hoee naanak kahai veechaaraa |4|2|
ਆਸਾ ਮਹਲਾ ੧ ॥ aasaa mahalaa 1 |
ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥ meraa mano meraa man raataa raam piaare raam |
ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥ sach saahibo aad purakh aparanparo dhaare raam |
ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥ agam agochar apar apaaraa paarabraham paradhaano |
ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥ aad jugaadee hai bhee hosee avar jhootthaa sabh maano |
ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥ karam dharam kee saar na jaanai surat mukat kiau paaeeai |
ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥ naanak guramukh sabad pachhaanai ahinis naam dhiaaeeai |1|
ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥ meraa mano meraa man maaniaa naam sakhaaee raam |
ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥ haumai mamataa maaeaa sang na jaaee raam |
ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥ maataa pit bhaaee sut chaturaaee sang na sanpai naare |
ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥ saaeir kee putree parahar tiaagee charan talai veechaare |
ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥ aad purakh ik chalat dikhaaeaa jeh dekhaa teh soee |
ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥ naanak har kee bhagat na chhoddau sahaje hoe su hoee |2|
ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥ meraa mano meraa man niramal saach samaale raam |
ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥ avagan mett chale gun sangam naale raam |
ਅਵਗਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥ avagan parahar karanee saaree dar sachai sachiaaro |
ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥ aavan jaavan tthaak rahaae guramukh tat veechaaro |
ਸਾਜਨੁ ਮੀਤੁ ਸੁਜਾਣੁ ਸਖਾ ਤੂੰ ਸਚਿ ਮਿਲੈ ਵਡਿਆਈ ॥ saajan meet sujaan sakhaa toon sach milai vaddiaaee |
ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥੩॥ naanak naam ratan paragaasiaa aisee guramat paaee |3|
ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥ sach anjano anjan saar niranjan raataa raam |
ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥ man tan rav rahiaa jagajeevano daataa raam |
ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥ jagajeevan daataa har man raataa sehaj milai melaaeaa |
ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥ saadh sabhaa santaa kee sangat nadar prabhoo sukh paaeaa |
ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥ har kee bhagat rate bairaagee chooke moh piaasaa |
ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥੪॥੩॥ naanak haumai maar pateene virale daas udaasaa |4|3|
Original Gurmukhi with romanized transliteration, via the GurbaniNow API. An English translation will be added once a cleared translation is available.