Sikhism
Ang-401 39
Text
ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ohu jev saaeir dee laharee bijul jivai chamake |
ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ har baajh raakhaa koe naahee soe tujheh bisaariaa |
ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ sach kahai naanak chet re man mareh haranaa kaaliaa |1|
ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ bhavaraa fool bhavantiaa dukh at bhaaree raam |
ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ mai gur poochhiaa aapanaa saachaa beechaaree raam |
ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ beechaar satigur mujhai poochhiaa bhavar belee raato |
ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ sooraj charriaa pindd parriaa tel taavan taato |
ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ jam mag baadhaa khaeh chottaa sabad bin betaaliaa |
ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥ sach kahai naanak chet re man mareh bhavaraa kaaliaa |2|
ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥ mere jeearriaa paradeseea kit paveh janjaale raam |
ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ saachaa saahib man vasai kee faaseh jam jaale raam |
ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥ machhulee vichhunee nain runee jaal badhik paaeaa |
ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ sansaar maaeaa mohu meetthaa ant bharam chukaaeaa |
ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥ bhagat kar chit laae har siau chhodd manahu andesiaa |
ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥ sach kahai naanak chet re man jeearriaa paradeseea |3|
ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥ nadeea vaah vichhuniaa melaa sanjogee raam |
ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥ jug jug meetthaa vis bhare ko jaanai jogee raam |
ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥ koee sehaj jaanai har pachhaanai satiguroo jin chetiaa |
ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥ bin naam har ke bharam bhoole pacheh mugadh achetiaa |
ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥ har naam bhagat na ridai saachaa se ant dhaahee runiaa |
ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥ sach kahai naanak sabad saachai mel chiree vichhuniaa |4|1|5|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਆਸਾ ਮਹਲਾ ੩ ਛੰਤ ਘਰੁ ੧ ॥ aasaa mahalaa 3 chhant ghar 1 |
ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥ ham ghare saachaa sohilaa saachai sabad suhaaeaa raam |
ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥ dhan pir mel bheaa prabh aap milaaeaa raam |
ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥ prabh aap milaaeaa sach man vasaaeaa kaaman sahaje maatee |
ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥ gur sabad seegaaree sach savaaree sadaa raave rang raatee |
ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥ aap gavaae har var paae taa har ras man vasaaeaa |
ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥ kahu naanak gur sabad savaaree safaliau janam sabaaeaa |1|
ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥ doojarrai kaaman bharam bhulee har var na paae raam |
ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥ kaaman gun naahee birathaa janam gavaae raam |
ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥ birathaa janam gavaae manamukh eaanee aauganavantee jhoore |
ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥ aapanaa satigur sev sadaa sukh paaeaa taa pir miliaa hadoore |
ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥ dekh pir vigasee andarahu sarasee sachai sabad subhaae |
ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥੨॥ naanak vin naavai kaaman bharam bhulaanee mil preetam sukh paae |2|
Original Gurmukhi with romanized transliteration, via the GurbaniNow API. An English translation will be added once a cleared translation is available.