Sikhism
Ang-401 40
Text
ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥ pir sang kaaman jaaniaa gur mel milaaee raam |
ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥ antar sabad milee sahaje tapat bujhaaee raam |
ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥ sabad tapat bujhaaee antar saant aaee sahaje har ras chaakhiaa |
ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥ mil preetam apane sadaa rang maane sachai sabad subhaakhiaa |
ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥ parr parr panddit monee thaake bhekhee mukat na paaee |
ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥ naanak bin bhagatee jag bauraanaa sachai sabad milaaee |3|
ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥ saa dhan man anad bheaa har jeeo mel piaare raam |
ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥ saa dhan har kai ras rasee gur kai sabad apaare raam |
ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥ sabad apaare mile piaare sadaa gun saare man vase |
ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥ sej suhaavee jaa pir raavee mil preetam avagan nase |
ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥ jit ghar naam har sadaa dhiaaeeai sohilarraa jug chaare |
ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥ naanak naam rate sadaa anad hai har miliaa kaaraj saare |4|1|6|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਆਸਾ ਮਹਲਾ ੩ ਛੰਤ ਘਰੁ ੩ ॥ aasaa mahalaa 3 chhant ghar 3 |
ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥ saajan mere preetamahu tum seh kee bhagat kareho |
ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥ gur sevahu sadaa aapanaa naam padaarath leho |
ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥ bhagat karahu tum sahai keree jo seh piaare bhaave |
ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥ aapanaa bhaanaa tum karahu taa fir seh khusee na aave |
ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥ bhagat bhaav ihu maarag bikharraa gur duaarai ko paave |
ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥ kahai naanak jis kare kirapaa so har bhagatee chit laave |1|
ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥ mere man bairaageea toon bairaag kar kis dikhaaveh |
ਹਰਿ ਸੋਹਿਲਾ ਤਿਨੑ ਸਦ ਸਦਾ ਜੋ ਹਰਿ ਗੁਣ ਗਾਵਹਿ ॥ har sohilaa tina sad sadaa jo har gun gaaveh |
ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ ॥ kar bairaag toon chhodd paakhandd so sahu sabh kichh jaane |
ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥ jal thal maheeal eko soee guramukh hukam pachhaane |
ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥ jin hukam pachhaataa haree keraa soee sarab sukh paave |
ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥ eiv kahai naanak so bairaagee anadin har liv laave |2|
ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥ jeh jeh man toon dhaavadaa teh teh har terai naale |
ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥ man siaanap chhoddeeai gur kaa sabad samaale |
ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥ saath terai so sahu sadaa hai ik khin har naam samaalahe |
ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥ janam janam ke tere paap katte ant param pad paavahe |
ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥ saache naal teraa gandt laagai guramukh sadaa samaale |
ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥ eiau kahai naanak jeh man toon dhaavadaa teh har terai sadaa naale |3|
ਸਤਿਗੁਰ ਮਿਲਿਐ ਧਾਵਤੁ ਥੰਮਿੑਆ ਨਿਜ ਘਰਿ ਵਸਿਆ ਆਏ ॥ satigur miliai dhaavat thamaa nij ghar vasiaa aae |
ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥ naam vihaajhe naam le naam rahe samaae |
Original Gurmukhi with romanized transliteration, via the GurbaniNow API. An English translation will be added once a cleared translation is available.