Sikhism
Ang-401 45
Text
ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥ aavan jaanaa bhram bhau bhaagaa har har har gun gaaeaa |
ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਹਰਿ ਨਾਮਿ ਸਮਾਇਆ ॥ janam janam ke kilavikh dukh utare har har naam samaaeaa |
ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥ jin har dhiaaeaa dhur bhaag likh paaeaa tin safal janam paravaan jeeo |
ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥ har har man bhaaeaa param sukh paaeaa har laahaa pad nirabaan jeeo |3|
ਜਿਨੑ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥ jina har meetth lagaanaa te jan paradhaanaa te aootam har har log jeeo |
ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰਸਬਦੀ ਹਰਿ ਰਸ ਭੋਗ ਜੀਉ ॥ har naam vaddaaee har naam sakhaaee gurasabadee har ras bhog jeeo |
ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥ har ras bhog mahaa nirajog vaddabhaagee har ras paaeaa |
ਸੇ ਧੰਨੁ ਵਡੇ ਸਤ ਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥ se dhan vadde sat purakhaa poore jin guramat naam dhiaaeaa |
ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥ jan naanak ren mangai pag saadhoo man chookaa sog vijog jeeo |
ਜਿਨੑ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥੪॥੩॥੧੦॥ jina har meetth lagaanaa te jan paradhaanaa te aootam har har log jeeo |4|3|10|
ਆਸਾ ਮਹਲਾ ੪ ॥ aasaa mahalaa 4 |
ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥ satajug sabh santokh sareeraa pag chaare dharam dhiaan jeeo |
ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥ man tan har gaaveh param sukh paaveh har hiradai har gun giaan jeeo |
ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥ gun giaan padaarath har har kirataarath sobhaa guramukh hoee |
ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥ antar baahar har prabh eko doojaa avar na koee |
ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥ har har liv laaee har naam sakhaaee har daragah paavai maan jeeo |
ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥ satajug sabh santokh sareeraa pag chaare dharam dhiaan jeeo |1|
ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥ tetaa jug aaeaa antar jor paaeaa jat sanjam karam kamaae jeeo |
ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥ pag chauthaa khisiaa trai pag ttikiaa man hiradai krodh jalaae jeeo |
ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥ man hiradai krodh mahaa bisalodh nirap dhaaveh larr dukh paaeaa |
ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥ antar mamataa rog lagaanaa haumai ahankaar vadhaaeaa |
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥ har har kripaa dhaaree merai tthaakur bikh guramat har naam leh jaae jeeo |
ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥ tetaa jug aaeaa antar jor paaeaa jat sanjam karam kamaae jeeo |2|
ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨੑੁ ਉਪਾਇ ਜੀਉ ॥ jug duaapur aaeaa bharam bharamaaeaa har gopee kaanau upaae jeeo |
ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥ tap taapan taapeh jag pun aaranbheh at kiriaa karam kamaae jeeo |
ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥ kiriaa karam kamaaeaa pag due khisakaaeaa due pag ttikai ttikaae jeeo |
ਮਹਾ ਜੁਧ ਜੋਧ ਬਹੁ ਕੀਨੑੇ ਵਿਚਿ ਹਉਮੈ ਪਚੈ ਪਚਾਇ ਜੀਉ ॥ mahaa judh jodh bahu keenae vich haumai pachai pachaae jeeo |
ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥ deen deaal gur saadh milaaeaa mil satigur mal leh jaae jeeo |
ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨੑੁ ਉਪਾਇ ਜੀਉ ॥੩॥ jug duaapur aaeaa bharam bharamaaeaa har gopee kaanau upaae jeeo |3|
Original Gurmukhi with romanized transliteration, via the GurbaniNow API. An English translation will be added once a cleared translation is available.