Sikhism
Ang-401 50
Text
ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥ jan naanak kau har bakhasiaa har bhagat bhanddaaraa |2|
ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ ham kiaa gun tere vitharah suaamee toon apar apaaro raam raaje |
ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ har naam saalaahah din raat ehaa aas aadhaaro |
ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ham moorakh kichhooa na jaanahaa kiv paavah paaro |
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥ jan naanak har kaa daas hai har daas panihaaro |3|
ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ jiau bhaavai tiau raakh lai ham saran prabh aae raam raaje |
ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ ham bhool vigaarrah dinas raat har laaj rakhaae |
ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ham baarik toon gur pitaa hai de mat samajhaae |
ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥ jan naanak daas har kaandtiaa har paij rakhaae |4|10|17|
ਆਸਾ ਮਹਲਾ ੪ ॥ aasaa mahalaa 4 |
ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥ jin masatak dhur har likhiaa tinaa satigur miliaa raam raaje |
ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ agiaan andheraa kattiaa gur giaan ghatt baliaa |
ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥ har ladhaa ratan padaaratho fir bahurr na chaliaa |
ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥ jan naanak naam aaraadhiaa aaraadh har miliaa |1|
ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ jinee aisaa har naam na chetio se kaahe jag aae raam raaje |
ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ eihu maanas janam dulanbh hai naam binaa birathaa sabh jaae |
ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ hun vatai har naam na beejio agai bhukhaa kiaa khaae |
ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥ manamukhaa no fir janam hai naanak har bhaae |2|
ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥ toon har teraa sabh ko sabh tudh upaae raam raaje |
ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥ kichh haath kisai dai kichh naahee sabh chaleh chalaae |
ਜਿਨੑ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ jina toon meleh piaare se tudh mileh jo har man bhaae |
ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥ jan naanak satigur bhettiaa har naam taraae |3|
ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ koee gaavai raagee naadee bedee bahu bhaat kar nahee har har bheejai raam raaje |
ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ jinaa antar kapatt vikaar hai tinaa roe kiaa keejai |
ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ har karataa sabh kichh jaanadaa sir rog hath deejai |
ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥ jinaa naanak guramukh hiradaa sudh hai har bhagat har leejai |4|11|18|
ਆਸਾ ਮਹਲਾ ੪ ॥ aasaa mahalaa 4 |
ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ jin antar har har preet hai te jan sugharr siaane raam raaje |
ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ je baaharahu bhul chuk bolade bhee khare har bhaane |
ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ har santaa no hor thaau naahee har maan nimaane |
ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥ jan naanak naam deebaan hai har taan sataane |1|
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ jithai jaae bahai meraa satiguroo so thaan suhaavaa raam raaje |
ਗੁਰਸਿਖਂੀ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ gurasikhanee so thaan bhaaliaa lai dhoor mukh laavaa |
ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ gurasikhaa kee ghaal thaae pee jin har naam dhiaavaa |
ਜਿਨੑ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥ jina naanak satigur poojiaa tin har pooj karaavaa |2|
ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ gurasikhaa man har preet hai har naam har teree raam raaje |
Original Gurmukhi with romanized transliteration, via the GurbaniNow API. An English translation will be added once a cleared translation is available.