U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 52

Text

1

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ pir ratiarre maidde loein mere piaare chaatrik boond jivai |

2

ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ man seetal hoaa mere piaare har boond peevai |

3

ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ tan birahu jagaavai mere piaare need na pavai kivai |

4

ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥ har sajan ladhaa mere piaare naanak guroo livai |3|

5

ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ charr chet basant mere piaare bhaleea rute |

6

ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ pir baajharriahu mere piaare aangan dhoorr lute |

7

ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ man aas uddeenee mere piaare due nain jute |

8

ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥ gur naanak dekh vigasee mere piaare jiau maat sute |4|

9

ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ har keea kathaa kahaaneea mere piaare satiguroo sunaaeea |

10

ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ gur vittarriahu hau gholee mere piaare jin har melaaeea |

11

ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ sabh aasaa har pooreea mere piaare man chindiarraa fal paaeaa |

12

ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥ har tuttharraa mere piaare jan naanak naam samaaeaa |5|

13

ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ piaare har bin prem na khelasaa |

14

ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ kiau paaee gur jit lag piaaraa dekhasaa |

15

ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ har daatarre mel guroo mukh guramukh melasaa |

16

ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥ gur naanak paaeaa mere piaare dhur masatak lekh saa |6|14|21|

17

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

18

ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥ raag aasaa mahalaa 5 chhant ghar 1 |

19

ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ anado anad ghanaa mai so prabh ddeetthaa raam |

20

ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ chaakhiarraa chaakhiarraa mai har ras meetthaa raam |

21

ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥ har ras meetthaa man meh vootthaa satigur tootthaa sehaj bheaa |

22

ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥ grihu vas aaeaa mangal gaaeaa panch dusatt oe bhaag geaa |

23

ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ seetal aaghaane amrit baane saajan sant baseetthaa |

24

ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥ kahu naanak har siau man maaniaa so prabh nainee ddeetthaa |1|

25

ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ sohiarre sohiarre mere bank duaare raam |

26

ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ paahunarre paahunarre mere sant piaare raam |

27

ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ sant piaare kaaraj saare namasakaar kar lage sevaa |

28

ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥ aape jaayee aape maayee aap suaamee aap devaa |

29

ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ apanaa kaaraj aap savaare aape dhaaran dhaare |

30

ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥ kahu naanak sahu ghar meh baitthaa sohe bank duaare |2|

31

ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ nav nidhe nau nidhe mere ghar meh aaee raam |

32

ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ sabh kichh mai sabh kichh paaeaa naam dhiaaee raam |

33

ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ naam dhiaaee sadaa sakhaaee sehaj subhaaee govindaa |

34

ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ganat mittaaee chookee dhaaee kade na viaapai man chindaa |

35

ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥ govind gaaje anahad vaaje acharaj sobh banaaee |

36

ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥ kahu naanak pir merai sange taa mai nav nidh paaee |3|

37

ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥ sarasiarre sarasiarre mere bhaaee sabh meetaa raam |

Original Gurmukhi with romanized transliteration, via the GurbaniNow API. An English translation will be added once a cleared translation is available.