Sikhism
Ang-401 55
Text
ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ jaisee chaatrik piaas khin khin boond chavai baras suhaave mehu |
ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥ har preet kareejai ihu man deejai at laaeeai chit muraaree |
ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ maan na keejai saran pareejai darasan kau balihaaree |
ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥ gur suprasane mil naah vichhune dhan dedee saach sanehaa |
ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥ kahu naanak chhant anant tthaakur ke har siau keejai nehaa man aisaa nehu karehu |2|
ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ chakavee soor sanehu chitavai aas ghanee kad dineear dekheeai |
ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥ kokil anb pareet chavai suhaaveea man har rang keejeeai |
ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥ har preet kareejai maan na keejai ik raatee ke habh paahuniaa |
ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥ ab kiaa rang laaeo mohu rachaaeo naage aavan jaavaniaa |
ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥ thir saadhoo saranee parreeai charanee ab ttoottas mohu ju kiteeai |
ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥੩॥ kahu naanak chhant deaal purakh ke man har laae pareet kab dineear dekheeai |3|
ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ nis kurank jaise naad sun sravanee heeo ddivai man aisee preet keejai |
ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥ jaisee tarun bhataar urajhee pireh sivai ihu man laal deejai |
ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥ man laaleh deejai bhog kareejai habh khuseea rang maane |
ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥ pir apanaa paaeaa rang laal banaaeaa at milio mitr chiraane |
ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ gur theea saakhee taa ddittham aakhee pir jehaa avar na deesai |
ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥ kahu naanak chhant deaal mohan ke man har charan gaheejai aisee man preet keejai |4|1|4|
ਆਸਾ ਮਹਲਾ ੫ ॥ aasaa mahalaa 5 |
ਸਲੋਕੁ ॥ salok |
ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥ ban ban firatee khojatee haaree bahu avagaeh |
ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥ naanak bhette saadh jab har paaeaa man maeh |1|
ਛੰਤ ॥ chhant |
ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥ jaa kau khojeh asankh munee anek tape |
ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ brahame kott araadheh giaanee jaap jape |
ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥ jap taap sanjam kiriaa poojaa anik sodhan bandanaa |
ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥ kar gavan basudhaa teerathah majan milan kau niranjanaa |
ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥ maanukh ban tin pasoo pankhee sagal tujheh araadhate |
ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥ deaal laal gobind naanak mil saadhasangat hoe gate |1|
ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥ kott bisan avataar sankar jattaadhaar |
ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ chaaheh tujheh deaar man tan ruch apaar |
ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥ apaar agam gobind tthaakur sagal poorak prabh dhanee |
ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ sur sidh gan gandharab dhiaaveh jakh kinar gun bhanee |
ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥ kott indr anek devaa japat suaamee jai jai kaar |
ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥ anaath naath deaal naanak saadhasangat mil udhaar |2|
ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥ kott devee jaa kau seveh lakhimee anik bhaat |
Original Gurmukhi with romanized transliteration, via the GurbaniNow API. An English translation will be added once a cleared translation is available.