Sikhism
Ang-401 57
Text
ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ chamatakaar pragaas deh dis ek teh drisattaaeaa |
ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥ naanak peianpai charan janpai bhagat vachhal har birad aap banaaeaa |4|3|6|
ਆਸਾ ਮਹਲਾ ੫ ॥ aasaa mahalaa 5 |
ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥ thir santan sohaag marai na jaave |
ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥ jaa kai grihi har naahu su sad hee raave |
ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ ॥ avinaasee avigat so prabh sadaa navatan niramalaa |
ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥ neh door sadaa hadoor tthaakur deh dis pooran sad sadaa |
ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ ॥ praanapat gat mat jaa te pria preet preetam bhaave |
ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥੧॥ naanak vakhaanai gur bachan jaanai thir santan sohaag marai na jaave |1|
ਜਾ ਕਉ ਰਾਮ ਭਤਾਰੁ ਤਾ ਕੈ ਅਨਦੁ ਘਣਾ ॥ jaa kau raam bhataar taa kai anad ghanaa |
ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥ sukhavantee saa naar sobhaa poor banaa |
ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ ॥ maan mehat kaliaan har jas sang surajan so prabhoo |
ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥ sarab sidh nav nidh tith grihi nahee aoonaa sabh kachhoo |
ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥ madhur baanee pireh maanee thir sohaag taa kaa banaa |
ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥੨॥ naanak vakhaanai gur bachan jaanai jaa ko raam bhataar taa kai anad ghanaa |2|
ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ aau sakhee sant paas sevaa laageeai |
ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥ peesau charan pakhaar aap tiaageeai |
ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥ taj aap mittai santaap aap neh jaanaaeeai |
ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥ saran gaheejai maan leejai kare so sukh paaeeai |
ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥ kar daas daasee taj udaasee kar jorr din rain jaageeai |
ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥੩॥ naanak vakhaanai gur bachan jaanai aau sakhee sant paas sevaa laageeai |3|
ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ jaa kai masatak bhaag si sevaa laaeaa |
ਤਾ ਕੀ ਪੂਰਨ ਆਸ ਜਿਨੑ ਸਾਧਸੰਗੁ ਪਾਇਆ ॥ taa kee pooran aas jina saadhasang paaeaa |
ਸਾਧਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥ saadhasang har kai rang gobind simaran laagiaa |
ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥ bharam mohu vikaar doojaa sagal tineh tiaagiaa |
ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥ man saant sehaj subhaau vootthaa anad mangal gun gaaeaa |
ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥੪॥੪॥੭॥ naanak vakhaanai gur bachan jaanai jaa kai masatak bhaag si sevaa laaeaa |4|4|7|
ਆਸਾ ਮਹਲਾ ੫ ॥ aasaa mahalaa 5 |
ਸਲੋਕੁ ॥ salok |
ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥ har har naam japantiaa kachh na kahai jamakaal |
ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥੧॥ naanak man tan sukhee hoe ante milai gopaal |1|
ਛੰਤ ॥ chhant |
ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ milau santan kai sang mohi udhaar lehu |
ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ binau krau kar jorr har har naam dehu |
ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮੑ ਦਇਆ ॥ har naam maagau charan laagau maan tiaagau tuma deaa |
ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥ katahoon na dhaavau saran paavau karunaa mai prabh kar meaa |
ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥ samarath agath apaar niramal sunahu suaamee binau ehu |
ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥ kar jorr naanak daan maagai janam maran nivaar lehu |1|
Original Gurmukhi with romanized transliteration, via the GurbaniNow API. An English translation will be added once a cleared translation is available.