U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 59

Text

1

ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥ charan kamal sang preet kalamal paap ttare |

2

ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥ dookh bhookh daaridr naatthe pragatt mag dikhaaeaa |

3

ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥ mil saadhasange naam range man lorreedaa paaeaa |

4

ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥ har dekh darasan ichh punee kul sanboohaa sabh tare |

5

ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥੪॥੬॥੯॥ dinas rain anand anadin simarant naanak har hare |4|6|9|

6

ਆਸਾ ਮਹਲਾ ੫ ਛੰਤ ਘਰੁ ੭ ॥ aasaa mahalaa 5 chhant ghar 7 |

7

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

8

ਸਲੋਕੁ ॥ salok |

9

ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ subh chintan gobind raman niramal saadhoo sang |

10

ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ naanak naam na visrau ik gharree kar kirapaa bhagavant |1|

11

ਛੰਤ ॥ chhant |

12

ਭਿੰਨੀ ਰੈਨੜੀਐ ਚਾਮਕਨਿ ਤਾਰੇ ॥ bhinee rainarreeai chaamakan taare |

13

ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ jaageh sant janaa mere raam piaare |

14

ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ raam piaare sadaa jaageh naam simareh anadino |

15

ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ charan kamal dhiaan hiradai prabh bisar naahee ik khino |

16

ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ taj maan mohu bikaar man kaa kalamalaa dukh jaare |

17

ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥ binavant naanak sadaa jaageh har daas sant piaare |1|

18

ਮੇਰੀ ਸੇਜੜੀਐ ਆਡੰਬਰੁ ਬਣਿਆ ॥ meree sejarreeai aaddanbar baniaa |

19

ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ man anad bheaa prabh aavat suniaa |

20

ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ prabh mile suaamee sukhah gaamee chaav mangal ras bhare |

21

ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ang sang laage dookh bhaage praan man tan sabh hare |

22

ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ man ichh paaee prabh dhiaaee sanjog saahaa subh ganiaa |

23

ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥ binavant naanak mile sreedhar sagal aanand ras baniaa |2|

24

ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ mil sakheea puchheh kahu kant neesaanee |

25

ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ras prem bharee kachh bol na jaanee |

26

ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ gun goorr gupat apaar karate nigam ant na paavahe |

27

ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ bhagat bhaae dhiaae suaamee sadaa har gun gaavahe |

28

ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ sagal gun sugiaan pooran aapane prabh bhaanee |

29

ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥ binavant naanak rang raatee prem sehaj samaanee |3|

30

ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ sukh sohilarre har gaavan laage |

31

ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ saajan sarasiarre dukh dusaman bhaage |

32

ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ sukh sehaj sarase har naam rahase prabh aap kirapaa dhaareea |

33

ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ har charan laage sadaa jaage mile prabh banavaareea |

34

ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ subh divas aae sehaj paae sagal nidh prabh paage |

35

ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥ binavant naanak saran suaamee sadaa har jan taage |4|1|10|

36

ਆਸਾ ਮਹਲਾ ੫ ॥ aasaa mahalaa 5 |

37

ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ autth vany vattaaoorriaa tai kiaa chir laaeaa |

38

ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥ muhalat punarreea kit koorr lobhaaeaa |

39

ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ koorre lubhaaeaa dhohu maaeaa kareh paap amitiaa |

40

ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥ tan bhasam dteree jameh heree kaal bapurrai jitiaa |

Original Gurmukhi with romanized transliteration, via the GurbaniNow API. An English translation will be added once a cleared translation is available.