Sikhism
Ang-401 67
Text
ਓਨੑੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ onaee mandai pair na rakhio kar sukrit dharam kamaaeaa |
ਓਨੑੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ onaee duneea torre bandhanaa an paanee thorraa khaaeaa |
ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥ toon bakhaseesee agalaa nit deveh charreh savaaeaa |
ਵਡਿਆਈ ਵਡਾ ਪਾਇਆ ॥੭॥ vaddiaaee vaddaa paaeaa |7|
ਸਲੋਕ ਮਃ ੧ ॥ salok mahalaa 1 |
ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥ purakhaan birakhaan teerathaan tattaan meghaan khetaanh |
ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥ deepaan loaan manddalaan khanddaan varabhanddaanh |
ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥ anddaj jeraj utabhujaan khaanee setajaanh |
ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥ so mit jaanai naanakaa saraan meraan jantaah |
ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥ naanak jant upaae kai samaale sabhanaah |
ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥ jin karatai karanaa keea chintaa bhi karanee taah |
ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥ so karataa chintaa kare jin upaaeaa jag |
ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥ tis johaaree suasat tis tis deebaan abhag |
ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥ naanak sache naam bin kiaa ttikaa kiaa tag |1|
ਮਃ ੧ ॥ mahalaa 1 |
ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥ lakh nekeea changiaaeea lakh punaa paravaan |
ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥ lakh tap upar teerathaan sehaj jog bebaan |
ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥ lakh sooratan sangaraam ran meh chhutteh paraan |
ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥ lakh suratee lakh giaan dhiaan parreeeh paatth puraan |
ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥ jin karatai karanaa keea likhiaa aavan jaan |
ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥ naanak matee mithiaa karam sachaa neesaan |2|
ਪਉੜੀ ॥ paurree |
ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥ sachaa saahib ek toon jin sacho sach varataaeaa |
ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨੑੀ ਸਚੁ ਕਮਾਇਆ ॥ jis toon dehi tis milai sach taa tinaee sach kamaaeaa |
ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑ ਕੈ ਹਿਰਦੈ ਸਚੁ ਵਸਾਇਆ ॥ satigur miliai sach paaeaa jina kai hiradai sach vasaaeaa |
ਮੂਰਖ ਸਚੁ ਨ ਜਾਣਨੑੀ ਮਨਮੁਖੀ ਜਨਮੁ ਗਵਾਇਆ ॥ moorakh sach na jaananaee manamukhee janam gavaaeaa |
ਵਿਚਿ ਦੁਨੀਆ ਕਾਹੇ ਆਇਆ ॥੮॥ vich duneea kaahe aaeaa |8|
ਸਲੋਕੁ ਮਃ ੧ ॥ salok mahalaa 1 |
ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ parr parr gaddee ladeeeh parr parr bhareeeh saath |
ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ parr parr berree paaeeai parr parr gaddeeeh khaat |
ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ parreeeh jete baras baras parreeeh jete maas |
ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ parreeai jetee aarajaa parreeeh jete saas |
ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥ naanak lekhai ik gal hor haumai jhakhanaa jhaakh |1|
ਮਃ ੧ ॥ mahalaa 1 |
ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ likh likh parriaa | tetaa karriaa |
ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ bahu teerath bhaviaa | teto laviaa |
ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ bahu bhekh keea dehee dukh deea |
ਸਹੁ ਵੇ ਜੀਆ ਅਪਣਾ ਕੀਆ ॥ sahu ve jeea apanaa keea |
ਅੰਨੁ ਨ ਖਾਇਆ ਸਾਦੁ ਗਵਾਇਆ ॥ an na khaaeaa saad gavaaeaa |
ਬਹੁ ਦੁਖੁ ਪਾਇਆ ਦੂਜਾ ਭਾਇਆ ॥ bahu dukh paaeaa doojaa bhaaeaa |
ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ basatr na pahirai | ahinis kaharai |
ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ mon vigootaa | kiau jaagai gur bin sootaa |
ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ pag upetaanaa | apanaa keea kamaanaa |
ਅਲੁ ਮਲੁ ਖਾਈ ਸਿਰਿ ਛਾਈ ਪਾਈ ॥ al mal khaaee sir chhaaee paaee |
ਮੂਰਖਿ ਅੰਧੈ ਪਤਿ ਗਵਾਈ ॥ moorakh andhai pat gavaaee |
ਵਿਣੁ ਨਾਵੈ ਕਿਛੁ ਥਾਇ ਨ ਪਾਈ ॥ vin naavai kichh thaae na paaee |
ਰਹੈ ਬੇਬਾਣੀ ਮੜੀ ਮਸਾਣੀ ॥ rahai bebaanee marree masaanee |
ਅੰਧੁ ਨ ਜਾਣੈ ਫਿਰਿ ਪਛੁਤਾਣੀ ॥ andh na jaanai fir pachhutaanee |
Original Gurmukhi with romanized transliteration, via the GurbaniNow API. An English translation will be added once a cleared translation is available.