Sikhism
Ang-401 68
Text
ਸਤਿਗੁਰੁ ਭੇਟੇ ਸੋ ਸੁਖੁ ਪਾਏ ॥ satigur bhette so sukh paae |
ਹਰਿ ਕਾ ਨਾਮੁ ਮੰਨਿ ਵਸਾਏ ॥ har kaa naam man vasaae |
ਨਾਨਕ ਨਦਰਿ ਕਰੇ ਸੋ ਪਾਏ ॥ naanak nadar kare so paae |
ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥ aas andese te nihakeval haumai sabad jalaae |2|
ਪਉੜੀ ॥ paurree |
ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ bhagat terai man bhaavade dar sohan keerat gaavade |
ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੑੀ ਧਾਵਦੇ ॥ naanak karamaa baahare dar dtoa na lehanaee dhaavade |
ਇਕਿ ਮੂਲੁ ਨ ਬੁਝਨਿੑ ਆਪਣਾ ਅਣਹੋਦਾ ਆਪੁ ਗਣਾਇਦੇ ॥ eik mool na bujhana aapanaa anahodaa aap ganaaeide |
ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ hau dtaadtee kaa neech jaat hor utam jaat sadaaeide |
ਤਿਨੑ ਮੰਗਾ ਜਿ ਤੁਝੈ ਧਿਆਇਦੇ ॥੯॥ tina mangaa ji tujhai dhiaaeide |9|
ਸਲੋਕੁ ਮਃ ੧ ॥ salok mahalaa 1 |
ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ koorr raajaa koorr parajaa koorr sabh sansaar |
ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥ koorr manddap koorr maarree koorr baisanahaar |
ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨੑਣਹਾਰੁ ॥ koorr sueinaa koorr rupaa koorr painanahaar |
ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥ koorr kaaeaa koorr kaparr koorr roop apaar |
ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥ koorr meea koorr beebee khap hoe khaar |
ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ koorr koorrai nehu lagaa visariaa karataar |
ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ kis naal keechai dosatee sabh jag chalanahaar |
ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ koorr mitthaa koorr maakhiau koorr ddobe poor |
ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥ naanak vakhaanai benatee tudh baajh koorro koorr |1|
ਮਃ ੧ ॥ mahalaa 1 |
ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ sach taa par jaaneeai jaa ridai sachaa hoe |
ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥ koorr kee mal utarai tan kare hachhaa dhoe |
ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ sach taa par jaaneeai jaa sach dhare piaar |
ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥ naau sun man rahaseeai taa paae mokh duaar |
ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥ sach taa par jaaneeai jaa jugat jaanai jeeo |
ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥ dharat kaaeaa saadh kai vich dee karataa beeo |
ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ sach taa par jaaneeai jaa sikh sachee lee |
ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ deaa jaanai jeea kee kichh pun daan karee |
ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥ sach taan par jaaneeai jaa aatam teerath kare nivaas |
ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥ satiguroo no puchh kai beh rahai kare nivaas |
ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥ sach sabhanaa hoe daaroo paap kadtai dhoe |
ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥ naanak vakhaanai benatee jin sach palai hoe |2|
ਪਉੜੀ ॥ paurree |
ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥ daan mahinddaa talee khaak je milai ta masatak laaeeai |
ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥ koorraa laalach chhaddeeai hoe ik man alakh dhiaaeeai |
ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ fal teveho paaeeai jevehee kaar kamaaeeai |
ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨੑਾ ਦੀ ਪਾਈਐ ॥ je hovai poorab likhiaa taa dhoorr tinaa dee paaeeai |
ਮਤਿ ਥੋੜੀ ਸੇਵ ਗਵਾਈਐ ॥੧੦॥ mat thorree sev gavaaeeai |10|
ਸਲੋਕੁ ਮਃ ੧ ॥ salok mahalaa 1 |
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ sach kaal koorr varatiaa kal kaalakh betaal |
ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ beeo beej pat lai ge ab kiau ugavai daal |
ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ je ik hoe ta ugavai rutee hoo rut hoe |
ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ naanak paahai baaharaa korai rang na soe |
ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ bhai vich khunb charraaeeai saram paahu tan hoe |
ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥ naanak bhagatee je rapai koorrai soe na koe |1|
ਮਃ ੧ ॥ mahalaa 1 |
ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ lab paap due raajaa mahataa koorr hoaa sikadaar |
ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ kaam neb sad puchheeai beh beh kare beechaar |
Original Gurmukhi with romanized transliteration, via the GurbaniNow API. An English translation will be added once a cleared translation is available.