U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 89

Text

1

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

2

ਰਾਗੁ ਗੂਜਰੀ ਮਹਲਾ ੧ ਚਉਪਦੇ ਘਰੁ ੧ ॥ raag goojaree mahalaa 1 chaupade ghar 1 |

3

ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ teraa naam karee chananaattheea je man urasaa hoe |

4

ਕਰਣੀ ਕੁੰਗੂ ਜੇ ਰਲੈ ਘਟ ਅੰਤਰਿ ਪੂਜਾ ਹੋਇ ॥੧॥ karanee kungoo je ralai ghatt antar poojaa hoe |1|

5

ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥੧॥ ਰਹਾਉ ॥ poojaa keechai naam dhiaaeeai bin naavai pooj na hoe |1| rahaau |

6

ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥ baahar dev pakhaaleeeh je man dhovai koe |

7

ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥ jootth lahai jeeo maajeeai mokh peaanaa hoe |2|

8

ਪਸੂ ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥ pasoo mileh changiaaeea kharr khaaveh amrit dehi |

9

ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥ naam vihoone aadamee dhrig jeevan karam karehi |3|

10

ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮੑਾਲੇ ॥ nerraa hai door na jaaniahu nit saare samaale |

11

ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥੪॥੧॥ jo devai so khaavanaa kahu naanak saachaa he |4|1|

12

ਗੂਜਰੀ ਮਹਲਾ ੧ ॥ goojaree mahalaa 1 |

13

ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ naabh kamal te brahamaa upaje bed parreh mukh kantth savaar |

14

ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ taa ko ant na jaaee lakhanaa aavat jaat rahai gubaar |1|

15

ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ preetam kiau bisareh mere praan adhaar |

16

ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ jaa kee bhagat kareh jan poore mun jan seveh gur veechaar |1| rahaau |

17

ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ rav sas deepak jaa ke tribhavan ekaa jot muraar |

18

ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ guramukh hoe su ahinis niramal manamukh rain andhaar |2|

19

ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ sidh samaadh kareh nit jhagaraa duhu lochan kiaa herai |

20

ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ antar jot sabad dhun jaagai satigur jhagar niberai |3|

21

ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ sur nar naath beant ajonee saachai mehal apaaraa |

22

ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ naanak sehaj mile jagajeevan nadar karahu nisataaraa |4|2|

Original Gurmukhi with romanized transliteration, via the GurbaniNow API. An English translation will be added once a cleared translation is available.