U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 90

Text

1

ਰਾਗੁ ਗੂਜਰੀ ਮਹਲਾ ੩ ਘਰੁ ੧ ॥ raag goojaree mahalaa 3 ghar 1 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ dhrig ivehaa jeevanaa jit har preet na paae |

4

ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥ jit kam har veesarai doojai lagai jaae |1|

5

ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥ aisaa satigur seveeai manaa jit seviai govid preet aoopajai avar visar sabh jaae |

6

ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥ har setee chit geh rahai jaraa kaa bhau na hovee jeevan padavee paae |1| rahaau |

7

ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥ gobind preet siau ik sehaj upajiaa vekh jaisee bhagat banee |

8

ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥ aap setee aap khaaeaa taa man niramal hoaa jotee jot samee |2|

9

ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥ bin bhaagaa aisaa satigur na paaeeai je lochai sabh koe |

10

ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥੩॥ koorrai kee paal vichahu nikalai taa sadaa sukh hoe |3|

11

ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥ naanak aise satigur kee kiaa ohu sevak sevaa kare gur aagai jeeo dharee |

12

ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥ satigur kaa bhaanaa chit kare satigur aape kripaa karee |4|1|3|

13

ਗੂਜਰੀ ਮਹਲਾ ੩ ॥ goojaree mahalaa 3 |

14

ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ har kee tum sevaa karahu doojee sevaa karahu na koe jee |

15

ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥ har kee sevaa te manahu chindiaa fal paaeeai doojee sevaa janam birathaa jaae jee |1|

16

ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ har meree preet reet hai har meree har meree kathaa kahaanee jee |

17

ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥ gur prasaad meraa man bheejai ehaa sev banee jeeo |1| rahaau |

18

ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥ har meraa simrit har meraa saasatr har meraa bandhap har meraa bhaaee |

19

ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥ har kee mai bhookh laagai har naam meraa man tripatai har meraa saak ant hoe sakhaaee |2|

20

ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥ har bin hor raas koorree hai chaladiaa naal na jaaee |

21

ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥੩॥ har meraa dhan merai saath chaalai jahaa hau jaau teh jaaee |3|

22

ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥ so jhootthaa jo jhootthe laagai jhootthe karam kamaaee |

23

ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥੪॥੨॥੪॥ kahai naanak har kaa bhaanaa hoaa kahanaa kachhoo na jaaee |4|2|4|

24

ਗੂਜਰੀ ਮਹਲਾ ੩ ॥ goojaree mahalaa 3 |

25

ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ jug maeh naam dulanbh hai guramukh paaeaa jaae |

26

ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥ bin naavai mukat na hovee vekhahu ko viaupaae |1|

27

ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ balihaaree gur aapane sad balihaarai jaau |

28

ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥ satigur miliai har man vasai sahaje rahai samaae |1| rahaau |

29

ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥ jaan bhau paae aapanaa bairaag upajai man aae |

30

ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥ bairaagai te har paaeeai har siau rahai samaae |2|

31

ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥ see mukat ji man jineh fir dhaat na laagai aae |

32

ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥ dasavai duaar rehat kare tribhavan sojhee paae |3|

33

ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥ naanak gur te gur hoeaa vekhahu tis kee rajaae |

Original Gurmukhi with romanized transliteration, via the GurbaniNow API. An English translation will be added once a cleared translation is available.