U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-401 91

Text

1

ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥ eihu kaaran karataa kare jotee jot samaae |4|3|5|

2

ਗੂਜਰੀ ਮਹਲਾ ੩ ॥ goojaree mahalaa 3 |

3

ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥ raam raam sabh ko kahai kahiai raam na hoe |

4

ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥ gur parasaadee raam man vasai taa fal paavai koe |1|

5

ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥ antar govind jis laagai preet |

6

ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥ har tis kade na veesarai har har kareh sadaa man cheet |1| rahaau |

7

ਹਿਰਦੈ ਜਿਨੑ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ hiradai jina kai kapatt vasai baaharahu sant kahaeh |

8

ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥ trisanaa mool na chukee ant ge pachhutaeh |2|

9

ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ anek teerath je jatan karai taa antar kee haumai kade na jaae |

10

ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥੩॥ jis nar kee dubidhaa na jaae dharam raae tis dee sajaae |3|

11

ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥ karam hovai soee jan paae guramukh boojhai koee |

12

ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥੪॥੪॥੬॥ naanak vichahu haumai maare taan har bhettai soee |4|4|6|

13

ਗੂਜਰੀ ਮਹਲਾ ੩ ॥ goojaree mahalaa 3 |

14

ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ tis jan saant sadaa mat nihachal jis kaa abhimaan gavaae |

15

ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ so jan niramal ji guramukh boojhai har charanee chit laae |1|

16

ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ har chet achet manaa jo ichheh so fal hoee |

17

ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ gur parasaadee har ras paaveh peevat raheh sadaa sukh hoee |1| rahaau |

18

ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ satigur bhette taa paaras hovai paaras hoe ta pooj karaae |

19

ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ jo us pooje so fal paae deekhiaa devai saach bujhaae |2|

20

ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ vin paarasai pooj na hovee vin man parache avaraa samajhaae |

21

ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ guroo sadaae agiaanee andhaa kis ohu maarag paae |3|

22

ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ naanak vin nadaree kichhoo na paaeeai jis nadar kare so paae |

23

ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥ gur parasaadee de vaddiaaee apanaa sabad varataae |4|5|7|

24

ਗੂਜਰੀ ਮਹਲਾ ੩ ਪੰਚਪਦੇ ॥ goojaree mahalaa 3 panchapade |

25

ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ ॥ naa kaasee mat aoopajai naa kaasee mat jaae |

26

ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥੧॥ satigur miliai mat aoopajai taa ih sojhee paae |1|

27

ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥ har kathaa toon sun re man sabad man vasaae |

28

ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥੧॥ ਰਹਾਉ ॥ eih mat teree thir rahai taan bharam vichahu jaae |1| rahaau |

29

ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥ har charan ridai vasaae too kilavikh hoveh naas |

30

ਪੰਚ ਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥੨॥ panch bhoo aatamaa vas kareh taa teerath kareh nivaas |2|

31

ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੂ ਨ ਪਾਇ ॥ manamukh ihu man mugadh hai sojhee kichhoo na paae |

32

ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥੩॥ har kaa naam na bujhee ant geaa pachhutaae |3|

33

ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰ ਦੀਆ ਬੁਝਾਇ ॥ eihu man kaasee sabh teerath simrit satigur deea bujhaae |

34

ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥੪॥ atthasatth teerath tis sang raheh jin har hiradai rahiaa samaae |4|

35

ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥ naanak satigur miliai hukam bujhiaa ek vasiaa man aae |

36

ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥੫॥੬॥੮॥ jo tudh bhaavai sabh sach hai sache rahai samaae |5|6|8|

Original Gurmukhi with romanized transliteration, via the GurbaniNow API. An English translation will be added once a cleared translation is available.