Sikhism
Ang-501 10
Text
ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥ eihu jeeo sadaa mukat hai sahaje rahiaa samaae |2|
ਪਉੜੀ ॥ paurree |
ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥ prabh sansaar upaae kai vas aapanai keetaa |
ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥ ganatai prabhoo na paaeeai doojai bharameetaa |
ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥ satigur miliai jeevat marai bujh sach sameetaa |
ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ sabade haumai khoeeai har mel mileetaa |
ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥ sabh kichh jaanai kare aap aape vigaseetaa |4|
ਸਲੋਕੁ ਮਃ ੩ ॥ salok mahalaa 3 |
ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ satigur siau chit na laaeo naam na vasio man aae |
ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥ dhrig ivehaa jeeviaa kiaa jug meh paaeaa aae |
ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ maaeaa khottee raas hai ek chase meh paaj leh jaae |
ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ hathahu chhurrakee tan siaahu hoe badan jaae kumalaae |
ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨੑ ਸੁਖੁ ਵਸਿਆ ਮਨਿ ਆਇ ॥ jin satigur siau chit laaeaa tina sukh vasiaa man aae |
ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ har naam dhiaaveh rang siau har naam rahe liv laae |
ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ naanak satigur so dhan saupiaa ji jeea meh rahiaa samaae |
ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥ rang tisai kau agalaa vanee charrai charraae |1|
ਮਃ ੩ ॥ mahalaa 3 |
ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ maaeaa hoee naaganee jagat rahee lapattaae |
ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥ eis kee sevaa jo kare tis hee kau fir khaae |
ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥ guramukh koee gaararroo tin mal dal laaee paae |
ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥ naanak seee ubare ji sach rahe liv laae |2|
ਪਉੜੀ ॥ paurree |
ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ dtaadtee kare pukaar prabhoo sunaaeisee |
ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ andar dheerak hoe pooraa paaeisee |
ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥ jo dhur likhiaa lekh se karam kamaaeisee |
ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥ jaa hovai khasam deaal taa mehal ghar paaeisee |
ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥੫॥ so prabh meraa at vaddaa guramukh melaaeisee |5|
ਸਲੋਕ ਮਃ ੩ ॥ salok mahalaa 3 |
ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ sabhanaa kaa sahu ek hai sad hee rahai hajoor |
ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ naanak hukam na manee taa ghar hee andar door |
ਹੁਕਮੁ ਭੀ ਤਿਨੑਾ ਮਨਾਇਸੀ ਜਿਨੑ ਕਉ ਨਦਰਿ ਕਰੇਇ ॥ hukam bhee tinaa manaaeisee jina kau nadar karee |
ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ hukam man sukh paaeaa prem suhaagan hoe |1|
ਮਃ ੩ ॥ mahalaa 3 |
ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ rain sabaaee jal muee kant na laaeo bhaau |
ਨਾਨਕ ਸੁਖਿ ਵਸਨਿ ਸੋੁਹਾਗਣੀ ਜਿਨੑ ਪਿਆਰਾ ਪੁਰਖੁ ਹਰਿ ਰਾਉ ॥੨॥ naanak sukh vasan suohaaganee jina piaaraa purakh har raau |2|
ਪਉੜੀ ॥ paurree |
ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ sabh jag fir mai dekhiaa har iko daataa |
ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ aupaae kitai na paaeeai har karam bidhaataa |
ਗੁਰਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ gurasabadee har man vasai har sahaje jaataa |
ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ andarahu trisanaa agan bujhee har amrit sar naataa |
ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥ vaddee vaddiaaee vadde kee guramukh bolaataa |6|
ਸਲੋਕੁ ਮਃ ੩ ॥ salok mahalaa 3 |
ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥ kaaeaa hans kiaa preet hai ji peaa hee chhadd jaae |
ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥ es no koorr bol ki khavaaleeai ji chaladiaa naal na jaae |
Original Gurmukhi with romanized transliteration, via the GurbaniNow API. An English translation will be added once a cleared translation is available.