U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

← Ang-501
← 99Ch. 100 of 100

Sikhism

Ang-501 100

Text

1

ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ manamukh mugadh har naam na chetai birathaa janam gavaaeaa |

2

ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ satigur bhette taa naau paae haumai mohu chukaaeaa |3|

3

ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ har jan saache saach kamaaveh gur kai sabad veechaaree |

4

ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ aape mel le prabh saachai saach rakhiaa ur dhaaree |

5

ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥ naanak naavahu gat mat paaee ehaa raas hamaaree |4|1|

6

ਸੋਰਠਿ ਮਹਲਾ ੩ ॥ soratth mahalaa 3 |

7

ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ bhagat khajaanaa bhagatan kau deea naau har dhan sach soe |

8

ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ akhutt naam dhan kade nikhuttai naahee kinai na keemat hoe |

9

ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ naam dhan mukh ujale hoe har paaeaa sach soe |1|

10

ਮਨ ਮੇਰੇ ਗੁਰਸਬਦੀ ਹਰਿ ਪਾਇਆ ਜਾਇ ॥ man mere gurasabadee har paaeaa jaae |

11

ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ bin sabadai jag bhuladaa firadaa daragah milai sajaae | rahaau |

12

ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ eis dehee andar panch chor vaseh kaam krodh lobh mohu ahankaaraa |

13

ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ amrit lootteh manamukh nahee boojheh koe na sunai pookaaraa |

14

ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ andhaa jagat andh varataaraa baajh guroo gubaaraa |2|

15

ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ haumai meraa kar kar vigute kihu chalai na chaladiaa naal |

16

ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ guramukh hovai su naam dhiaavai sadaa har naam samaal |

17

ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ sachee baanee har gun gaavai nadaree nadar nihaal |3|

18

ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ satigur giaan sadaa ghatt chaanan amar sir baadisaahaa |

19

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ anadin bhagat kareh din raatee raam naam sach laahaa |

20

ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ naanak raam naam nisataaraa sabad rate har paahaa |4|2|

21

ਸੋਰਠਿ ਮਃ ੩ ॥ soratth mahalaa 3 |

22

ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ daasan daas hovai taa har paae vichahu aap gavaaee |

23

ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ bhagataa kaa kaaraj har anand hai anadin har gun gaaee |

24

ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥ sabad rate sadaa ik rangee har siau rahe samaaee |1|

25

ਹਰਿ ਜੀਉ ਸਾਚੀ ਨਦਰਿ ਤੁਮਾਰੀ ॥ har jeeo saachee nadar tumaaree |

26

ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥ aapaniaa daasaa no kripaa kar piaare raakhahu paij hamaaree | rahaau |

27

ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ sabad salaahee sadaa hau jeevaa guramatee bhau bhaagaa |

28

ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥ meraa prabh saachaa at suaaliau gur seviaa chit laagaa |

29

ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥ saachaa sabad sachee sach baanee so jan anadin jaagaa |2|

30

ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥ mahaa ganbheer sadaa sukhadaataa tis kaa ant na paaeaa |

31

ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥ poore gur kee sevaa keenee achint har man vasaaeaa |

32

ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥ man tan niramal sadaa sukh antar vichahu bharam chukaaeaa |3|

33

ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥ har kaa maarag sadaa panth vikharraa ko paae gur veechaaraa |

34

ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥ har kai rang raataa sabade maataa haumai taje vikaaraa |

35

ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥੪॥੩॥ naanak naam rataa ik rangee sabad savaaranahaaraa |4|3|

Original Gurmukhi with romanized transliteration, via the GurbaniNow API. An English translation will be added once a cleared translation is available.