Sikhism
Ang-501 12
Text
ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ har sukhadaataa man vasai haumai jaae gumaan |
ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥ naanak nadaree paaeeai taa anadin laagai dhiaan |2|
ਪਉੜੀ ॥ paurree |
ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ sat santokh sabh sach hai guramukh pavitaa |
ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ andarahu kapatt vikaar geaa man sahaje jitaa |
ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ teh jot pragaas anand ras agiaan gavitaa |
ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥ anadin har ke gun ravai gun paragatt kitaa |
ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥ sabhanaa daataa ek hai iko har mitaa |9|
ਸਲੋਕੁ ਮਃ ੩ ॥ salok mahalaa 3 |
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ braham binde so braahaman kaheeai ji anadin har liv laae |
ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ satigur puchhai sach sanjam kamaavai haumai rog tis jaae |
ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ har gun gaavai gun sangrahai jotee jot milaae |
ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ eis jug meh ko viralaa braham giaanee ji haumai mett samaae |
ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥ naanak tis no miliaa sadaa sukh paaeeai ji anadin har naam dhiaae |1|
ਮਃ ੩ ॥ mahalaa 3 |
ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥ antar kapatt manamukh agiaanee rasanaa jhootth bolaae |
ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ kapatt keetai har purakh na bheejai nit vekhai sunai subhaae |
ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ doojai bhaae jaae jag parabodhai bikh maaeaa moh suaae |
ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥ eit kamaanai sadaa dukh paavai jamai marai fir aavai jaae |
ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥ sahasaa mool na chukee vich visattaa pachai pachaae |
ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥ jis no kripaa kare meraa suaamee tis gur kee sikh sunaae |
ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥ har naam dhiaavai har naamo gaavai har naamo ant chhaddaae |2|
ਪਉੜੀ ॥ paurree |
ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥ jinaa hukam manaaeon te poore sansaar |
ਸਾਹਿਬੁ ਸੇਵਨਿੑ ਆਪਣਾ ਪੂਰੈ ਸਬਦਿ ਵੀਚਾਰਿ ॥ saahib sevana aapanaa poorai sabad veechaar |
ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥ har kee sevaa chaakaree sachai sabad piaar |
ਹਰਿ ਕਾ ਮਹਲੁ ਤਿਨੑੀ ਪਾਇਆ ਜਿਨੑ ਹਉਮੈ ਵਿਚਹੁ ਮਾਰਿ ॥ har kaa mehal tinaee paaeaa jina haumai vichahu maar |
ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥ naanak guramukh mil rahe jap har naamaa ur dhaar |10|
ਸਲੋਕੁ ਮਃ ੩ ॥ salok mahalaa 3 |
ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥ guramukh dhiaan sehaj dhun upajai sach naam chit laaeaa |
ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥ guramukh anadin rahai rang raataa har kaa naam man bhaaeaa |
ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥ guramukh har vekheh guramukh har boleh guramukh har sehaj rang laaeaa |
ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥ naanak guramukh giaan paraapat hovai timar agiaan adher chukaaeaa |
ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥ jis no karam hovai dhur pooraa tin guramukh har naam dhiaaeaa |1|
ਮਃ ੩ ॥ mahalaa 3 |
ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥ satigur jinaa na sevio sabad na lago piaar |
ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥ sahaje naam na dhiaaeaa kit aaeaa sansaar |
ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥ fir fir joonee paaeeai visattaa sadaa khuaar |
ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥ koorrai laalach lagiaa naa uravaar na paar |
Original Gurmukhi with romanized transliteration, via the GurbaniNow API. An English translation will be added once a cleared translation is available.