Sikhism
Ang-501 13
Text
ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥੨॥ naanak guramukh ubare ji aap mele karataar |2|
ਪਉੜੀ ॥ paurree |
ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥ bhagat sachai dar sohade sachai sabad rahaae |
ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥ har kee preet tin aoopajee har prem kasaae |
ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥ har rang raheh sadaa rang raate rasanaa har ras piaae |
ਸਫਲੁ ਜਨਮੁ ਜਿਨੑੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥ safal janam jinaee guramukh jaataa har jeeo ridai vasaae |
ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥੧੧॥ baajh guroo firai bilalaadee doojai bhaae khuaae |11|
ਸਲੋਕੁ ਮਃ ੩ ॥ salok mahalaa 3 |
ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥ kalijug meh naam nidhaan bhagatee khattiaa har utam pad paaeaa |
ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥ satigur sev har naam man vasaaeaa anadin naam dhiaaeaa |
ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ ॥ viche grih gur bachan udaasee haumai mohu jalaaeaa |
ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥ aap tariaa kul jagat taraaeaa dhan janedee maaeaa |
ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥ aisaa satigur soee paae jis dhur masatak har likh paaeaa |
ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥੧॥ jan naanak balihaaree gur aapane vittahu jin bhram bhulaa maarag paaeaa |1|
ਮਃ ੩ ॥ mahalaa 3 |
ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥ trai gun maaeaa vekh bhule jiau dekh deepak patang pachaaeaa |
ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥ panddit bhul bhul maaeaa vekheh dikhaa kinai kihu aan charraaeaa |
ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥ doojai bhaae parreh nit bikhiaa naavahu day khuaaeaa |
ਜੋਗੀ ਜੰਗਮ ਸੰਨਿਆਸੀ ਭੁਲੇ ਓਨੑਾ ਅਹੰਕਾਰੁ ਬਹੁ ਗਰਬੁ ਵਧਾਇਆ ॥ jogee jangam saniaasee bhule onaa ahankaar bahu garab vadhaaeaa |
ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥ chhaadan bhojan na laihee sat bhikhiaa manahatth janam gavaaeaa |
ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥ etarriaa vichahu so jan samadhaa jin guramukh naam dhiaaeaa |
ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥੨॥ jan naanak kis no aakh sunaaeeai jaa karade sabh karaaeaa |2|
ਪਉੜੀ ॥ paurree |
ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥ maaeaa mohu paret hai kaam krodh ahankaaraa |
ਏਹ ਜਮ ਕੀ ਸਿਰਕਾਰ ਹੈ ਏਨੑਾ ਉਪਰਿ ਜਮ ਕਾ ਡੰਡੁ ਕਰਾਰਾ ॥ eeh jam kee sirakaar hai enaa upar jam kaa ddandd karaaraa |
ਮਨਮੁਖ ਜਮ ਮਗਿ ਪਾਈਅਨਿੑ ਜਿਨੑ ਦੂਜਾ ਭਾਉ ਪਿਆਰਾ ॥ manamukh jam mag paaeeana jina doojaa bhaau piaaraa |
ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ ਨ ਪੂਕਾਰਾ ॥ jam pur badhe maareean ko sunai na pookaaraa |
ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥੧੨॥ jis no kripaa kare tis gur milai guramukh nisataaraa |12|
ਸਲੋਕੁ ਮਃ ੩ ॥ salok mahalaa 3 |
ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ haumai mamataa mohanee manamukhaa no gee khaae |
ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥ jo mohi doojai chit laaeide tinaa viaap rahee lapattaae |
ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥ gur kai sabad parajaaleeai taa eeh vichahu jaae |
ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ tan man hovai ujalaa naam vasai man aae |
ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥ naanak maaeaa kaa maaran har naam hai guramukh paaeaa jaae |1|
ਮਃ ੩ ॥ mahalaa 3 |
ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥ eihu man ketarriaa jug bharamiaa thir rahai na aavai jaae |
ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥ har bhaanaa taa bharamaaeian kar parapanch khel upaae |
ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥ jaa har bakhase taa gur milai asathir rahai samaae |
Original Gurmukhi with romanized transliteration, via the GurbaniNow API. An English translation will be added once a cleared translation is available.