Sikhism
Ang-501 19
Text
ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ sabh kichh jaanai jaan bujh veechaaradaa |
ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ anik roop khin maeh kudarat dhaaradaa |
ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ jis no laae sach tiseh udhaaradaa |
ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ jis dai hovai val su kade na haaradaa |
ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥ sadaa abhag deebaan hai hau tis namasakaaradaa |4|
ਸਲੋਕ ਮਃ ੫ ॥ salok mahalaa 5 |
ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥ kaam krodh lobh chhoddeeai deejai agan jalaae |
ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥੧॥ jeevadiaa nit jaapeeai naanak saachaa naau |1|
ਮਃ ੫ ॥ mahalaa 5 |
ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥ simarat simarat prabh aapanaa sabh fal paae aaeh |
ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥ naanak naam araadhiaa gur poorai deea milaae |2|
ਪਉੜੀ ॥ paurree |
ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ so mukataa sansaar ji gur upadesiaa |
ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥ tis kee gee balaae mitte andesiaa |
ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥ tis kaa darasan dekh jagat nihaal hoe |
ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥ jan kai sang nihaal paapaa mail dhoe |
ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥ amrit saachaa naau othai jaapeeai |
ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥ man kau hoe santokh bhukhaa dhraapeeai |
ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥ jis ghatt vasiaa naau tis bandhan kaatteeai |
ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥ gur parasaad kinai viralai har dhan khaatteeai |5|
ਸਲੋਕ ਮਃ ੫ ॥ salok mahalaa 5 |
ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ man meh chitvau chitavanee udam krau utth neet |
ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥੧॥ har keeratan kaa aaharo har dehu naanak ke meet |1|
ਮਃ ੫ ॥ mahalaa 5 |
ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥ drisatt dhaar prabh raakhiaa man tan rataa mool |
ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥੨॥ naanak jo prabh bhaaneea mrau vichaaree sool |2|
ਪਉੜੀ ॥ paurree |
ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ jeea kee birathaa hoe su gur peh aradaas kar |
ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ chhodd siaanap sagal man tan arap dhar |
ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ poojahu gur ke pair duramat jaae jar |
ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ saadh janaa kai sang bhavajal bikham tar |
ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ sevahu satigur dev agai na marahu ddar |
ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ khin meh kare nihaal aoone subhar bhar |
ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ man kau hoe santokh dhiaaeeai sadaa har |
ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥ so lagaa satigur sev jaa kau karam dhur |6|
ਸਲੋਕ ਮਃ ੫ ॥ salok mahalaa 5 |
ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ lagarree suthaan jorranahaarai jorreea |
ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ naanak laharee lakh sai aan dduban dee na maa piree |1|
ਮਃ ੫ ॥ mahalaa 5 |
ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ban bheehaavalai hik saathee ladham dukh harataa har naamaa |
ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥ bal bal jaaee sant piaare naanak pooran kaamaan |2|
ਪਉੜੀ ॥ paurree |
ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ paaeean sabh nidhaan terai rang ratiaa |
ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ n hovee pachhotaau tudh no japatiaa |
ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ pahuch na sakai koe teree ttek jan |
ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ gur poore vaahu vaahu sukh lahaa chitaar man |
ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ gur peh sifat bhanddaar karamee paaeeai |
ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ satigur nadar nihaal bahurr na dhaaeeai |
ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ rakhai aap deaal kar daasaa aapane |
ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥ har har har har naam jeevaa sun sune |7|
Original Gurmukhi with romanized transliteration, via the GurbaniNow API. An English translation will be added once a cleared translation is available.