Sikhism
Ang-501 50
Text
ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ anadin sahasaa kade na chookai bin sabadai dukh paae |
ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ kaam krodh lobh antar sabalaa nit dhandhaa karat vihaae |
ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ charan kar dekhat sun thake dih muke nerrai aae |
ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ sachaa naam na lago meetthaa jit naam nav nidh paae |
ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ jeevat marai marai fun jeevai taan mokhantar paae |
ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ dhur karam na paaeo paraanee vin karamaa kiaa paae |
ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ gur kaa sabad samaal too moorre gat mat sabade paae |
ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ naanak satigur tad hee paae jaan vichahu aap gavaae |2|
ਪਉੜੀ ॥ paurree |
ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ jis dai chit vasiaa meraa suaamee tis no kiau andesaa kisai galai daa lorreeai |
ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ har sukhadaataa sabhanaa galaa kaa tis no dhiaaeidiaa kiv nimakh gharree muhu morreeai |
ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ jin har dhiaaeaa tis no sarab kaliaan hoe nit sant janaa kee sangat jaae baheeai muhu jorreeai |
ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ sabh dukh bhukh rog ge har sevak ke sabh jan ke bandhan torreeai |
ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ har kirapaa te hoaa har bhagat har bhagat janaa kai muhi dditthai jagat tariaa sabh lorreeai |4|
ਸਲੋਕ ਮਃ ੩ ॥ salok mahalaa 3 |
ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥ saa rasanaa jal jaau jin har kaa suaau na paaeaa |
ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥੧॥ naanak rasanaa sabad rasaae jin har har man vasaaeaa |1|
ਮਃ ੩ ॥ mahalaa 3 |
ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥ saa rasanaa jal jaau jin har kaa naau visaariaa |
ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥੨॥ naanak guramukh rasanaa har japai har kai naae piaariaa |2|
ਪਉੜੀ ॥ paurree |
ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥ har aape tthaakur sevak bhagat har aape kare karaae |
ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥ har aape vekhai vigasai aape jit bhaavai tith laae |
ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥ har ikanaa maarag paae aape har ikanaa ujharr paae |
ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥ har sachaa saahib sach tapaavas kar vekhai chalat sabaae |
ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥ gur parasaad kahai jan naanak har sache ke gun gaae |5|
ਸਲੋਕ ਮਃ ੩ ॥ salok mahalaa 3 |
ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ daravesee ko jaanasee viralaa ko daraves |
ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ je ghar ghar handtai mangadaa dhig jeevan dhig ves |
ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ je aasaa andesaa taj rahai guramukh bhikhiaa naau |
ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ tis ke charan pakhaaleeeh naanak hau balihaarai jaau |1|
ਮਃ ੩ ॥ mahalaa 3 |
ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ naanak taravar ek fal due pankheroo aaeh |
ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ aavat jaat na deesahee naa par pankhee taeh |
ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ bahu rangee ras bhogiaa sabad rahai nirabaan |
ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ har ras fal raate naanakaa karam sachaa neesaan |2|
ਪਉੜੀ ॥ paurree |
ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ aape dharatee aape hai raahak aap jamaae peesaavai |
ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ aap pakaavai aap bhaandde dee parosai aape hee beh khaavai |
Original Gurmukhi with romanized transliteration, via the GurbaniNow API. An English translation will be added once a cleared translation is available.