Sikhism
Ang-501 53
Text
ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥ jinaa aape guramukh de vaddiaaee se jan sachee darageh jaane |11|
ਸਲੋਕੁ ਮਰਦਾਨਾ ੧ ॥ salok maradaanaa 1 |
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ kal kalavaalee kaam mad manooaa peevanahaar |
ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ krodh kattoree mohi bharee peelaavaa ahankaar |
ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ majalas koorre lab kee pee pee hoe khuaar |
ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ karanee laahan sat gurr sach saraa kar saar |
ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ gun mandde kar seel ghiau saram maas aahaar |
ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ guramukh paaeeai naanakaa khaadhai jaeh bikaar |1|
ਮਰਦਾਨਾ ੧ ॥ maradaanaa 1 |
ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ kaaeaa laahan aap mad majalas trisanaa dhaat |
ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ manasaa kattoree koorr bharee peelaae jamakaal |
ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ eit mad peetai naanakaa bahute khatteeeh bikaar |
ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ giaan gurr saalaah mandde bhau maas aahaar |
ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ naanak ihu bhojan sach hai sach naam aadhaar |2|
ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ kaanyaan laahan aap mad amrit tis kee dhaar |
ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ satasangat siau melaap hoe liv kattoree amrit bharee pee pee katteh bikaar |3|
ਪਉੜੀ ॥ paurree |
ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ aape sur nar gan gandharabaa aape khatt darasan kee baanee |
ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ aape siv sankar mahesaa aape guramukh akath kahaanee |
ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ aape jogee aape bhogee aape saniaasee firai bibaanee |
ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ aapai naal gosatt aap upadesai aape sugharr saroop siaanee |
ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥ aapanaa choj kar vekhai aape aape sabhanaa jeea kaa hai jaanee |12|
ਸਲੋਕੁ ਮਃ ੩ ॥ salok mahalaa 3 |
ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥ ehaa sandhiaa paravaan hai jit har prabh meraa chit aavai |
ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥ har siau preet aoopajai maaeaa mohu jalaavai |
ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥ gur parasaadee dubidhaa marai manooaa asathir sandhiaa kare veechaar |
ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥ naanak sandhiaa karai manamukhee jeeo na ttikai mar jamai hoe khuaar |1|
ਮਃ ੩ ॥ mahalaa 3 |
ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥ priau priau karatee sabh jag firee meree piaas na jaae |
ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥ naanak satigur miliai meree piaas gee pir paaeaa ghar aae |2|
ਪਉੜੀ ॥ paurree |
ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥ aape tant param tant sabh aape aape tthaakur daas bheaa |
ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥ aape das atth varan upaaeian aap braham aap raaj leaa |
ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥ aape maare aape chhoddai aape bakhase kare deaa |
ਆਪਿ ਅਭੁਲੁ ਨ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥ aap abhul na bhulai kab hee sabh sach tapaavas sach thiaa |
ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥ aape jinaa bujhaae guramukh tin andarahu doojaa bharam geaa |13|
ਸਲੋਕੁ ਮਃ ੫ ॥ salok mahalaa 5 |
ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ har naam na simareh saadhasang tai tan uddai kheh |
ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥ jin keetee tisai na jaanee naanak fitt aloonee deh |1|
Original Gurmukhi with romanized transliteration, via the GurbaniNow API. An English translation will be added once a cleared translation is available.